ਸੁਨਾਮ ਊਧਮ ਸਿੰਘ ਵਾਲਾ, 9 ਜੁਲਾਈ (ਸੱਗੂ, ਭੁੱਲਰ, ਧਾਲੀਵਾਲ)-ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਮੁੱਖ ਸੇਵਾਦਾਰ ਇੰਜਨੀਅਰ ਵਿਨਰਜੀਤ ਸਿੰਘ ਖਡਿਆਲ ਵਲੋਂ ਪਟਿਆਲਾ ਰੋਡ, ਕਚਹਿਰੀਆਂ ਕੋਲ, ਐਸ.ਬੀ.ਆਈ. ਬੈਂਕ ਦੇ ਬਿਲਕੁਲ ਸਾਹਮਣੇ ਸੇਵਾ ਕੇਂਦਰ ਅਤੇ ਹਲਕੇ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਗ੍ਰੰਥੀ ਸਿੰਘ ਵਲੋਂ ਕੀਤੀ ਅਰਦਾਸ ਬਾਅਦ ਦਫ਼ਤਰ ਦਾ ਰਸਮੀ ਉਦਘਾਟਨ ਹੋਇਆ। ਇਸ ਮੌਕੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਕ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਨੌਜਵਾਨਾਂ ਅਤੇ ਸਮਾਜ ਸੇਵੀਆਂ ਨੇ ਉਤਸ਼ਾਹ ਨਾਲ ਖ਼ੂਨਦਾਨ ਕੀਤਾ। ਇਸ ਮੌਕੇ ਇੰਜਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਇਸ ਸੇਵਾ ਕੇਂਦਰ ਦਾ ਮੁੱਖ ਉਦੇਸ਼ ਹਲਕੇ ਦੇ ਹਰ ਲੋੜਵੰਦ ਵਿਅਕਤੀ ਤੱਕ ਮਦਦ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵਿਚ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਤਜਰਬੇਕਾਰ ਕਰਮਚਾਰੀ ਨਿਯੁਕਤ ਕੀਤੇ ਜਾਣਗੇ, ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ, ਸਿਧਾਂਤਾਂ ਅਤੇ ਅਕਾਲੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਯੋਗਦਾਨ ਬਾਰੇ ਜਾਣਕਾਰੀ ਮਿਲ ਸਕੇ। ਇੰਜਨੀਅਰ ਵਿਨਰਜੀਤ ਸਿੰਘ ਖਡਿਆਲ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਕਚਹਿਰੀ ਵਿਚ ਹਾਜ਼ਰ ਰਹਿ ਕੇ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ ਅਤੇ ਹਰ ਲੋੜਵੰਦ ਨੂੰ ਇਨਸਾਫ਼ ਅਤੇ ਸਹਿਯੋਗ ਦਿਵਾਉਣ ਲਈ ਇਹ ਸੇਵਾ ਕੇਂਦਰ ਹਰ ਸਮੇਂ ਲੋਕਾਂ ਲਈ ਖੁੱਲ੍ਹਾ ਰਹੇਗਾ। ਇਸ ਮੌਕੇ ਜ਼ਿਲਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਸ਼੍ਰੋਮਣੀ ਅਕਾਲੀ ਦਲ ਹਲਕਾ ਸੰਗਰੂਰ ਦੇ ਇੰਚਾਰਜ ਅਰਿੰਵਦ ਖੰਨਾ, ਹਲਕਾ ਧੂਰੀ ਦੇ ਇੰਚਾਰਜ ਰਣਜੀਤ ਸਿੰਘ ਕਾਤਰੋਂ, ਨਾਥ ਸਿੰਘ ਹਮੀਦੀ, ਰਵਿੰਦਰ ਸਿੰਘ ਚੀਮਾ, ਇਕਬਾਲ ਸਿੰਘ ਪੂਨੀਆ, ਰੁਪਿੰਦਰ ਸਿੰਘ ਰੰਧਾਵਾ ਘਨਸ਼ਾਮ ਕਾਂਸਲ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ, ਬੀਬੀ ਪਰਮਿੰਦਰ ਕੌਰ ਬਰਾੜ, ਨਿਰਮਲ ਸਿੰਘ ਕੜੈਲ, ਜਗਦੀਪ ਭਾਰਦਵਾਜ, ਰੁਪਿੰਦਰ ਭਾਰਦਵਾਜ, ਗੁਰਲਾਲ ਸਿੰਘ ਫਤਿਹਗੜ੍ਹ, ਭੁਪਿੰਦਰ ਸਿੰਘ ਸਿੰਘ ਭਲਵਾਨ ਸ਼੍ਰੋਮਣੀ ਕਮੇਟੀ ਮੈਂਬਰ, ਹਰਬੰਸ ਸਿੰਘ ਭਰਪੂਰ ਸਰਕਲ ਪ੍ਰਧਾਨ ਐਸ.ਸੀ. ਵਿੰਗ, ਸੁਖਬੀਰ ਸਿੰਘ ਸਾਬਕਾ ਬਲਾਕ ਸੰਮਤੀ ਸ਼ਾਹਪੁਰ, ਕੇਸਰ ਸਿੰਘ ਸੁਨਾਮ, ਮਨਦੀਪ ਸਿੰਘ ਮਿੰਟੂ ਮੌੜ ਸੁਨਾਮ ਆਦਿ ਹਾਜ਼ਰ ਸਨ।
ਸੁਨਾਮ ਵਿਖੇ ਪ੍ਰਕਾਸ਼ ਸਿੰਘ ਬਾਦਲ ਨੂੰ ਸਮਰਪਿਤ ਸੇਵਾ ਕੇਂਦਰ ਦਾ ਆਗਾਜ਼
ਅਜੀਤ ਡੈਸਕ
10-07-2026