ਡੇਰਾ ਬਾਬਾ ਨਾਨਕ, 9 ਜੁਲਾਈ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ ’ਤੇ ਖੋਲਣ ਵਾਸਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਡੇਰਾ ਬਾਬਾ ਨਾਨਕ ਅੰਤਰਰਾਸ਼ਟਰੀ ਸਰਹੱਦ ਨੇੜੇ ਗੁਰਦੁਆਰਾ ਬਾਬਾ ਸਿੱਧ ਸਹੁੰ ਵਿਖੇ ਇਕ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਖ਼ਾਲਸਾ ਤੋਂ ਇਲਾਵਾ ਭਾਈ ਨਰਾਇਣ ਸਿੰਘ ਚੌੜਾ ਸਮੇਤ ਵਾਰਿਸ ਪੰਜਾਬ ਦੇ ਵੱਖ-ਵੱਖ ਆਗੂਆਂ ਵਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਉਪਰੰਤ ਸੰਗਤਾਂ ਵਲੋਂ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥੱਲ ’ਤੇ ਖਲੋ ਕੇ ਬਾਪੂ ਤਰਸੇਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਲਾਂਘਾ ਪੱਕੇ ਤੌਰ ’ਤੇ ਖੋਲਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿਚੋਂ ਭਾਈ ਅਮਰਜੀਤ ਸਿੰਘ ਵਿਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਨਰਾਇਣ ਸਿੰਘ ਚੌੜਾ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਬਾਬੂ ਸਿੰਘ ਬਰਾੜ, ਐਡਵੋਕੇਟ ਗਗਨਦੀਪ ਸਿੰਘ ਗੋਰਾਇਆ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਦਲੇਰ ਸਿੰਘ ਡੋਡ, ਭਾਈ ਪ੍ਰਿਥੀਪਾਲ ਸਿੰਘ ਮੈਂਬਰ ਕਾਰਜਕਰਨੀ ਕਮੇਟੀ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਐਡਵੋਕੇਟ ਅਜੇਪਾਲ ਸਿੰਘ ਢਿੱਲੋਂ, ਭਾਈ ਰਛਪਾਲ ਸਿੰਘ ਸੋਸਣ, ਭਾਈ ਸਤਿੰਦਰਜੀਤ ਸਿੰਘ ਗਿੱਲ, ਭਾਈ ਮਨਜਿੰਦਰ ਸਿੰਘ ਬੱਲ, ਭਾਈ ਮਨਜੀਤ ਸਿੰਘ ਪਾੜਾ, ਭਾਈ ਦਲਬੀਰ ਸਿੰਘ ਚਾਹਲ, ਭਾਈ ਅਵਤਾਰ ਸਿੰਘ ਸੇਖੋਂ, ਭਾਈ ਸ਼ਮਸ਼ੇਰ ਸਿੰਘ ਘੁੰਮਣ, ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਜਸਕਰਨ ਸਿੰਘ ਰਿਆੜ, ਬਾਬਾ ਬਿਬੇਕ ਸਿੰਘ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਦਯਾ ਸਿੰਘ, ਭਾਈ ਗੁਰਚਰਨ ਸਿੰਘ ਸੰਘਾ, ਡਾ. ਲਖਵੀਰ ਸਿੰਘ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਹਰਜੀਤ ਸਿੰਘ ਲਾਲਾਨੰਗਲ, ਬੀਬੀ ਅਮਨਦੀਪ ਕੌਰ ਰੰਧਾਵਾ, ਬੀਬੀ ਕੁਲਦੀਪ ਕੌਰ ਸਹੋਤਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਗੁਰਪ੍ਰੀਤ ਸਿੰਘ ਢਪੱਈਆਂ, ਭਾਈ ਜਰਮਨਦੀਪ ਸਿੰਘ, ਭਾਈ ਕੁਲਵੰਤ ਸਿੰਘ ਸੈਦੋਲੈਲ, ਬਾਈ ਨਛੱਤਰ ਸਿੰਘ, ਭਾਈ ਗੁਰਦੇਵ ਸਿੰਘ ਸ਼ਾਹੀ, ਭਾਈ ਮਨਵਿੰਦਰ ਸਿੰਘ ਦਕੋਹਾ, ਭਾਈ ਬਚਿੱਤਰ ਸਿੰਘ, ਜਰਮਨਜੀਤ ਸਿੰਘ, ਭਾਈ ਸਰਤਾਜਪ੍ਰੀਤ ਸਿੰਘ, ਕੁਲਵਿੰਦਰ ਸਿੰਘ ਸ਼ੁਕਰਪੁਰਾ ਸੁਰਿੰਦਰਪਾਲ ਸਿੰਘ ਕੰਗ, ਅਨੂਪ ਸਿੰਘ ਬੋਪਾਰਾਏ, ਕੈਪਟਨ ਹਰਪਾਲ ਸਿੰਘ, ਜਨਕ ਰਾਜ ਬਟਾਲਾ, ਜੱਜ ਵੋਹਰਾ, ਸਰਦੂਲ ਸਿੰਘ ਮੱਲਿਆਂਵਾਲ, ਗੁਰਤੇਜ ਸਿੰਘ, ਰਣਜੀਤ ਸਿੰਘ ਦਿਆਲਗੜ੍ਹ, ਬੀਬੀ ਪ੍ਰਭਜੋਤ ਕੌਰ ਬਟਾਲਾ, ਬੀਬੀ ਬਲਜੀਤ ਕੌਰ ਬਟਾਲਾ, ਬੀਬੀ ਕਵਲਪ੍ਰੀਤ ਕੌਰ, ਬੀਬੀ ਅਮਨਦੀਪ ਕੌਰ, ਬੀਬੀ ਮਨਪ੍ਰੀਤ ਕੌਰ ਬਟਾਲਾ, ਗੁਰਦੀਪ ਸਿੰਘ ਤੇ ਜੋਗਿੰਦਰ ਸਿੰਘ ਭੱਟੀ ਸਮੇਤ ਵੱਡੀ ਗਿਣਤੀ ਵਿਚ ਆਗੂ, ਵਰਕਰ ਤੇ ਸੰਗਤ ਹਾਜ਼ਰ ਸਨ।
ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅਰਦਾਸ
ਅਜੀਤ ਡੈਸਕ
10-07-2026