ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 10-07-2026

ਕਿਹਾ, ਫਿਲਮ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣ ’ਚ ਭਾਜਪਾ ਦੀ ਕੋਈ ਭੂਮਿਕਾ ਨਹੀਂ
ਸ੍ਰੀ ਅਨੰਦਪੁਰ ਸਾਹਿਬ, 9 ਜੁਲਾਈ (ਜੇ. ਐਸ. ਨਿੱਕੂਵਾਲ)-ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕ ਕੇ ਪੰਜਾਬ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਭਾਜਪਾ ਦੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਨਗਰ ਕੌਂਸਲ ਨੰਗਲ ਦੇ ਸਾਬਕਾ ਪ੍ਰਧਾਨ ਰਾਜੇਸ਼ ਚੌਧਰੀ, ਨੌਜਵਾਨ ਭਾਜਪਾ ਰਾਜਵਿੰਦਰ ਸਿੰਘ ਲੱਕੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਉਪਰੰਤ ਗੱਲਬਾਤ ਕਰਦਿਆਂ ਢਿੱਲੋਂ ਨੇ ਕਿਹਾ ਕਿ ਕਾਂਗਰਸ ਅੰਦਰ ਚੱਲ ਰਿਹਾ ਕਲੇਸ਼ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂ ਹਮੇਸ਼ਾ ਨਿੱਜੀ ਹਿਤਾਂ ਅਤੇ ਕੁਰਸੀ ਦੀ ਸਿਆਸਤ ਵਿਚ ਉਲਝੇ ਰਹਿੰਦੇ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਦੇ ਅਸਲ ਮੁੱਦੇ ਹਾਸ਼ੀਏ ‘ਤੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਸੂਬੇ ਨੂੰ ਕਾਫ਼ੀ ਉਮੀਦਾਂ ਹਨ। ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਪਲੇਟਫ਼ਾਰਮ ਤੋਂ ਹਟਾਏ ਜਾਣ ਦੇ ਮਾਮਲੇ ਬਾਰੇ ਢਿੱਲੋਂ ਨੇ ਕਿਹਾ ਕਿ ਇਸ ਵਿਚ ਭਾਜਪਾ ਦਾ ਕੋਈ ਰੋਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਇਸ ਸੰਬੰਧੀ ਇਕ ਕਮੇਟੀ ਬਣਾਈ ਗਈ ਹੈ ਅਤੇ ਜਲਦ ਇਸ ਸੰਬੰਧੀ ਫ਼ੈਸਲਾ ਆਵੇਗਾ। ਇਸ ਤੋਂ ਬਾਅਦ ਸੂਚਨਾ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਗਾਈਡ ਭਵਜੋਤ ਸਿੰਘ ਅਤੇ ਭਾਈ ਸਰਬਜੀਤ ਸਿੰਘ ਦੀ ਹਾਜ਼ਰੀ ਵਿਚ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਐਡਵੋਕੇਟ ਨਿਪੁੰਨ ਸੋਨੀ, ਪਾਰਥ ਮਿੱਤਲ, ਕੌਂਸਲਰ ਰਣਜੀਤ ਸਿੰਘ ਲੱਕੀ, ਹਰਮਨਪ੍ਰੀਤ ਸਿੰਘ, ਡਾਕਟਰ ਵਿਵੇਕ ਕੁਮਾਰ, ਪ੍ਰਦੀਪ ਕੋਟਲਾ, ਹੈਪੀ ਸੈਣੀ ਕੋਟਲਾ, ਅਰਜਿਤ ਸੈਣੀ, ਜੀਵਨ ਚੌਧਰੀ, ਮਹੇਸ਼ ਕਾਲੀਆ, ਦਲਜੀਤ ਸਿੰਘ ਮਾਂਗੇਵਾਲ, ਰਵੀ ਦੱਤ ਧਿਮਾਨ, ਸਤਵਿੰਦਰ ਸਿੰਘ, ਅਮਰ ਸਿੰਘ ਸੋਢੀ, ਯੋਗਰਾਜ, ਤਰਲੋਚਨ ਸਿੰਘ ਮਜਾਰਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ 5500 ਦੇ ਕਰੀਬ ਸ਼ੈਲਰਾਂ ’ਚ ਝੋਨੇ ਦੀ ਮੀਲਿੰਗ ਮੁੜ ਹੋਈ ਸ਼ੁਰੂ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅਰਦਾਸ
Ad Position 24
No active advertisement