07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਅਮਨ ਅਰੋੜਾ ਵਲੋਂ ‘ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0’ ਲਾਂਚ

Ad Position 21
No active advertisement
ਅਜੀਤ ਡੈਸਕ 10-07-2026

ਐੱਸ. ਏ. ਐੱਸ. ਨਗਰ, 9 ਜੁਲਾਈ (ਪ੍ਰੋ. ਅਵਤਾਰ ਸਿੰਘ)-ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਿਤ ਕਰਨ ਦੇ ਉਦੇਸ਼ ਤਹਿਤ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਵਲੋਂ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਗਈ। ਪਹਿਲਾ ਵੱਡਾ ਉਪਰਾਲਾ ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ ਕਿ ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋ-ਸਿਸਟਮ ਸਮਰਥਕਾਂ ਨਾਲ ਜੋੜਨ ਲਈ ਇਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ, ਜਦਕਿ ਦੂਜੀ ਪਹਿਲਕਦਮੀ ‘ਸਟਾਰਟਅੱਪ ਪੰਜਾਬ ਹੱਬ-ਨਿਊਰੋਨ 2.0’ ਹੈ, ਜੋ ਕਿ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨਾ ਹੈ। ਸਟਾਰਟਅੱਪ ਪੰਜਾਬ ਵਲੋਂ ਮੁਹਾਲੀ ਸਥਿਤ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਗਏ ਉਦਘਾਟਨੀ ਸਮਾਗਮ ‘ਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ਤਕਨਾਲੋਜੀ ਸਮੇਤ ਖੇਤਰਾਂ ਦੇ 14 ਨਵੀਨਤਾਕਾਰੀ ਉੱਦਮਾਂ ਵਲੋਂ ਪਿਚਿੰਗ ਸੈਸ਼ਨ ਪੇਸ਼ ਕੀਤੇ ਗਏ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ‘ਚ 2500 ਤੋਂ ਵੱਧ ਡੀ. ਪੀ. ਆਈ. ਆਈ. ਟੀ.-ਮਾਨਤਾ ਪ੍ਰਾਪਤ ਸਟਾਰਟਅੱਪ ਹਨ। ਉਨ੍ਹਾਂ ਕਿਹਾ ਕਿ ਸਟਾਰਟਅੱਪ ਪੰਜਾਬ ਨੇ 6.8 ਕਰੋੜ ਰੁਪਏ ਤੋਂ ਵੱਧ ਦੇ ਸੀਡ ਫ਼ੰਡਿੰਗ ਰਾਹੀਂ 222 ਤੋਂ ਵੱਧ ਸਟਾਰਟਅੱਪਸ ਦੀ ਸਹਾਇਤਾ ਕੀਤੀ ਹੈ।ਇਸ ਮੌਕੇ ਉਦਯੋਗ ਤੇ ਵਣਜ ਦੇ ਪ੍ਰਸ਼ਾਸਕੀ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਪੰਜਾਬ ਵਿਕਾਸ ਕਮਿਸ਼ਨ ਦੀ ਉਪ ਚੇਅਰਪਰਸਨ ਸੀਮਾ ਬਾਂਸਲ, ਇਨਵੈਸਟ ਪੰਜਾਬ ਦੇ ਸੀ. ਈ. ਓ. ਅਮਿਤ ਢਾਕਾ ਅਤੇ ਡਾਇਰੈਕਟਰ ਜਸਪ੍ਰੀਤ ਸਿੰਘ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸ੍ਰੀਨਗਰ ਵਿਚ ਸ਼ੀਆ ਮੁਸਲਮਾਨਾਂ ਵਲੋਂ ਅਗਲੀ ਖ਼ਬਰ ਵਾਇਨਾਡ ਜ਼ਮੀਨ ਖਿਸਕਣ ਦੇ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 6 ਹੋਈ
Ad Position 24