08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਜਥੇਦਾਰ ਗੜਗੱਜ ਤਿੰਨ ਦਿਨਾ ਦੌਰੇ ’ਤੇ ਹਾਂਗਕਾਂਗ ਪੁੱਜੇ

Ad Position 21
No active advertisement
ਅਜੀਤ ਡੈਸਕ 11-07-2026
ਅੰਮ੍ਰਿਤਸਰ, 10 ਜੁਲਾਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਦੇ ਸੱਦੇ ‘ਤੇ ਤਿੰਨ ਦਿਨਾਂ ਦੇ ਦੌਰੇ ਉਤੇ ਹਾਂਗਕਾਂਗ ਪੁੱਜੇ। ਹਾਂਗਕਾਂਗ ਪੁੱਜਣ ਉਤੇ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਜਥੇਦਾਰ ਗੜਗੱਜ ਦਾ ਸਿਰਪਾਓ ਤੇ ਹਾਰ ਪਾ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਭਰਵਾਂ ਸੁਆਗਤ ਕੀਤਾ। ਆਪਣੇ ਤਿੰਨ ਦਿਨਾਂ ਦੇ ਦੌਰੇ ਸਮੇਂ ਜਥੇਦਾਰ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗਕਾਂਗ ਵਿਖੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਕੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਅਤੇ ਸਥਾਨਕ ਸੰਗਤ ਤੇ ਨੌਜਵਾਨਾਂ ਵਿਚ ਸਿੱਖੀ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਹਾਂਗਕਾਂਗ ਵਿਖੇ ਲਗਭਗ 125 ਸਾਲ ਪਹਿਲਾਂ ਸਿੱਖ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਸੰਨ 1901 ਵਿਚ ਸ੍ਰੀ ਗੁਰੂ ਸਿੰਘ ਸਭਾ ਸਥਾਪਤ ਕੀਤੀ, ਜਿਥੇ ਅੱਜ ਸੁੰਦਰ ਗੁਰਦੁਆਰਾ ਖ਼ਾਲਸਾ ਦੀਵਾਨ ਸਿੱਖ ਟੈਂਪਲ ਸਥਿਤ ਹੈ। ਜਥੇਦਾਰ ਗੜਗੱਜ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਇਸ ਦੌਰੇ ਉਤੇ ਹਾਂਗਕਾਂਗ ਪੁੱਜੇ ਹਨ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਸਵੰਤ ਸਿੰਘ, ਪ੍ਰਧਾਨ ਨਿਰਮਲ ਸਿੰਘ ਪਟਿਆਲਾ, ਮੀਤ ਪ੍ਰਧਾਨ ਜੁਗਰਾਜ ਸਿੰਘ ਡੁੱਗਰੀ, ਮੈਂਬਰ ਮਹਿੰਦਰ ਸਿੰਘ ਪੱਕੀ, ਸਾਬਕਾ ਪ੍ਰਧਾਨ ਦਲਜੀਤ ਸਿੰਘ ਜ਼ੀਰਾ, ਸਾਬਕਾ ਬੋਰਡ ਮੈਂਬਰ ਬਲਜਿੰਦਰ ਸਿੰਘ ਦਸਮੇਸ਼ ਨਗਰ, ਸਾਬਕਾ ਬੋਰਡ ਮੈਂਬਰ ਜੁਝਾਰ ਸਿੰਘ, ਸਾਬਕਾ ਸਕੱਤਰ ਜਸਕਰਨ ਸਿੰਘ ਵਾਂਦਰ, ਸਾਬਕਾ ਸਕੱਤਰ ਬਲਜੀਤ ਸਿੰਘ, ਸੁਖਚੈਨ ਸਿੰਘ, ਗਗਨਪ੍ਰੀਤ ਸਿੰਘ, ਜੀਵਨ ਸਿੰਘ, ਤੇਜਪਾਲ ਸਿੰਘ, ਨਵਜੀਤ ਸਿੰਘ, ਸਾਬਕਾ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਸੰਧੂ, ਸਾਬਕਾ ਐਡੀਟਰ ਗੁਰਵਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 84 ਦੰਗਾ ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ-ਇਯਾਲੀ ਅਗਲੀ ਖ਼ਬਰ ਸੂਬੇ ’ਚ ਪੁਲਿਸ ਥਾਣੇ ਵੀ ਸੁਰੱਖਿਅਤ ਨਹੀਂਂ-ਕੇਵਲ ਸਿੰਘ ਢਿੱਲੋਂ
Ad Position 24