08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

84 ਦੰਗਾ ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ-ਇਯਾਲੀ

Ad Position 21
No active advertisement
ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ 84 ਦੰਗਾ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਦੇ ਮਾਮਲੇ ਵਿਚ ਅਤਿ ਮੰਦਭਾਗਾ ਕਰਾਰ ਦਿੱਤਾ ਹੈ। ਇਯਾਲੀ ਨੇ ਕਿਹਾ ਕਿ ਸਿੱਖਾਂ ਦੀ ਸਭ ਤੋ ਵੱਡੀ ਨਸਲਕੁਸ਼ੀ ਦਾ ਸ਼ਿਕਾਰ ਹੋਏ ਪਰਿਵਾਰ ਅੱਜ ਆਪਣੀਆਂ ਦਰਪੇਸ਼ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਪੰਜਾਬ ਰਾਜਪਾਲ ਵਲੋ ਉਨ੍ਹਾਂ ਦੀ ਗੱਲ ਸੁਣਨ ਲਈ ਸਮਾਂ ਨਾ ਦੇਣਾ ਬੇਹੱਦ ਮੰਦਭਾਗਾ ਰਵੱਈਆ ਹੈ। ਇਯਾਲੀ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਮਜ਼ਬੂਤੀ ਦੇ ਨਾਲ 84 ਦੰਗਾ ਪੀੜ੍ਹਤਾਂ ਦੇ ਨਾਲ ਖੜੀ ਹੈ। ਦੂਜੇ ਪਾਸੇ, ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਰਾਜਪਾਲ ਨੇ 11 ਜੁਲਾਈ ਨੂੰ ਸਵੇਰੇ 11 ਵਜੇ ਤੱਕ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੂੰ ਮਿਲਣ ਦਾ ਸਮਾਂ ਨਾ ਦਿੱਤਾ ਤਾਂ ਸੁਸਾਇਟੀ ਵਲੋਂ ਰਾਜਪਾਲ ਭਵਨ ਵੱਲ ਰੋਸ ਮਾਰਚ ਕੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕੁਲਜੀਤ ਸਿੰਘ ਦੀ ਬੇਟੀ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਜਥੇਦਾਰ ਗੜਗੱਜ ਤਿੰਨ ਦਿਨਾ ਦੌਰੇ ’ਤੇ ਹਾਂਗਕਾਂਗ ਪੁੱਜੇ
Ad Position 24