08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸੰਤ ਬਾਬਾ ਕੁਲਜੀਤ ਸਿੰਘ ਦੀ ਬੇਟੀ ਭਾਜਪਾ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਅਜੀਤ ਬਿਊਰੋ)-ਪੰਜਾਬ ’ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਗੁਰਦੁਆਰਾ ਸੀਸ ਮਹਿਲ ਸਾਹਿਬ ਸਿਸਵਾਂ ਦੇ ਮੁਖੀ ਸੰਤ ਬਾਬਾ ਕੁਲਜੀਤ ਸਿੰਘ ਦੀ ਬੇਟੀ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਬਾਬਾ ਜੀ ਦੀ ਬੇਟੀ ਦੇ ਭਾਜਪਾ ‘ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਵੱਡੀ ਮਜ਼ਬੂਤੀ ਮਿਲੇਗੀ।ਬਾਬਾ ਜਸਵਿੰਦਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਅਤੇ ਬਾਬਾ ਕੁਲਜੀਤ ਸਿੰਘ ਨੇ ਵੀ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਦੀ ਪ੍ਰਸ਼ੰਸਾ ਕਰਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਤੋਂ ਆਸ ਪ੍ਰਗਟਾਈ।ਇਸ ਦੇ ਨਾਲ ਹੀ ਨਵਾਂਸ਼ਹਿਰ ਤੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਵਿੰਦਰ ਸਿੰਘ ਰਿੱਕੀ ਅਤੇ ਆਮ ਆਦਮੀ ਪਾਰਟੀ ਦੇ ਲੁਧਿਆਣਾ ਇੰਪਰੂਮੈਂਟ ਟਰੱਸਟ ਦੇ ਕਾਨੂੰਨੀ ਸਲਾਹਕਾਰ ਅਤੇ ਹਾਈ ਕੋਰਟ ਦੇ ਸੀਨੀਅਰ ਸਟੈਂਡਿੰਗ ਕਾਊਂਸਲ ਐਡਵੋਕੇਟ ਮਨਦੀਪ ਸਿੰਘ ਵੀ ਭਾਜਪਾ ਵਿਚ ਸ਼ਾਮਿਲ ਹੋਏ।ਇਸ ਤੋਂ ਇਲਾਵਾ ਗੜ੍ਹਸ਼ੰਕਰ ਤੋਂ ਸਮਾਜ ਸੇਵੀ ਡਾ. ਨਰੇਸ਼ ਕੁਮਾਰ ਭੰਬੂਲਾ ਨੂੰ ਵੀ ਪਾਰਟੀ ‘ਚ ਸ਼ਾਮਿਲ ਕਰਵਾਇਆ। ਇਸ ਮੌਕੇ ਜਤਿੰਦਰ ਸਿੰਘ ਅਟਵਾਲ, ਸਰਪੰਚ ਜਸਪ੍ਰੀਤ ਸਿੰਘ, ਰਾਜ ਕੁਮਾਰ ਰਾਣਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੁੱਲ੍ਹੇਆਮ ਕੀਤਾ ਗਿਆ ਲੋਕਤੰਤਰ ਦਾ ਘਾਣ-ਤਰੁਣ ਚੁੱਘ ਅਗਲੀ ਖ਼ਬਰ 84 ਦੰਗਾ ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ-ਇਯਾਲੀ
Ad Position 24