08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਖੁੱਲ੍ਹੇਆਮ ਕੀਤਾ ਗਿਆ ਲੋਕਤੰਤਰ ਦਾ ਘਾਣ-ਤਰੁਣ ਚੁੱਘ

Ad Position 21
No active advertisement
ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ (ਸੰਦੀਪ ਕੁਮਾਰ ਮਾਹਨਾ)-ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਨੂੰ ਲੋਕਤੰਤਰ ਲਈ ਕਾਲਾ ਦਿਨ ਕਰਾਰ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਸਰਕਾਰ ’ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਜਨਾਦੇਸ਼ ਨੂੰ ਪਲਟਣ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਅਪਣਾਇਆ ਗਿਆ ਤਰੀਕਾ ਲੋਕਤਾਂਤ੍ਰਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਮਰਿਆਦਾਵਾਂ ਦੇ ਉਲਟ ਹੈ। ਰਾਜ ਸਭਾ ਮੈਂਬਰ ਚੁੱਘ ਨੇ ਕਿਹਾ ਕਿ ਅਬੋਹਰ ’ਚ ਲੋਕਤੰਤਰ ਦਾ ਖੁੱਲ੍ਹੇਆਮ ਘਾਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
Ad Position 22
No active advertisement
ਪਿਛਲੀ ਖ਼ਬਰ ਪਸ਼ੂ-ਧਨ ਦੀ ਸਿਹਤ ਸੰਭਾਲ ’ਚ ਲਾਪਰਵਾਹੀ ਲਈ ਕੋਈ ਥਾਂ ਨਹੀਂ-ਗੁਰਮੀਤ ਖੁੱਡੀਆਂ ਅਗਲੀ ਖ਼ਬਰ ਸੰਤ ਬਾਬਾ ਕੁਲਜੀਤ ਸਿੰਘ ਦੀ ਬੇਟੀ ਭਾਜਪਾ ਵਿਚ ਸ਼ਾਮਿਲ
Ad Position 24