07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਮੁੱਖ ਮੰਤਰੀ ਸੈਣੀ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਦੇ ਖਾਤਿਆਂ ’ਚ 1,582.14 ਕਰੋੜ ਜਾਰੀ

Ad Position 21
No active advertisement
ਅਜੀਤ ਡੈਸਕ 11-07-2026
ਚੰਡੀਗੜ੍ਹ, 10 ਜੁਲਾਈ ( ਰਾਮ ਸਿੰਘ ਬਰਾੜ )-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ 19 ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਤਹਿਤ 50 ਲੱਖ 20 ਹਜ਼ਾਰ 442 ਪਾਤਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ 1 ਹਜ਼ਾਰ 582 ਕਰੋੜ 14 ਲੱਖ ਰੁਪਏ ਦੀ ਰਕਮ ਜਾਰੀ ਕੀਤੀ। ਜਾਰੀ ਕੀਤੀ ਗਈ ਰਕਮ ਵਿਚ ਔਰਤਾਂ, ਬਜ਼ੁਰਗਾਂ, ਦਿਵਿਆਂਗਜਨਾਂ, ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਸ਼ਾਮਿਲ ਹੈ। ਮੁੱਖ ਮੰਤਰੀ ਵਲੋਂ ਜਾਰੀ ਕੀਤੀ ਗਈ ਰਕਮ ਵਿਚ ‘ਦੀਨ ਦਿਆਲ ਲਾਡੋ ਲਕਸ਼ਮੀ’ ਯੋਜਨਾ ਦੀ 9ਵੀਂ ਕਿਸ਼ਤ, ਸਮਾਜਿਕ ਸੁਰੱਖਿਆ ਪੈਨਸ਼ਨ, ਦਿਆਲੂ ਯੋਜਨਾ, ਹਰ ਘਰ-ਹਰ ਗ੍ਰਹਿਣੀ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਦਿਹਾਤੀ ਸਮੇਤ ਵੱਖ-ਵੱਖ ਜਨ-ਕਲਿਆਣਕਾਰੀ ਯੋਜਨਾਵਾਂ ਦਾ ਲਾਭ ਸ਼ਾਮਿਲ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ‘ਦੀਨ ਦਿਆਲ ਲਾਡੋ ਲਕਸ਼ਮੀ’ ਯੋਜਨਾ ਦੀ 9ਵੀਂ ਕਿਸ਼ਤ ਜਾਰੀ ਕੀਤੀ ਗਈ ਹੈ। ਇਸ ਤਹਿਤ 9 ਲੱਖ 98 ਹਜ਼ਾਰ ਲਾਭਪਾਤਰੀ ਭੈਣ-ਧੀਆਂ ਦੇ ਖਾਤਿਆਂ ਵਿਚ 209 ਕਰੋੜ 69 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।ਮੁੱਖ ਮੰਤਰੀ ਨੇ ਦੱਸਿਆ ਕਿ 15 ਪ੍ਰਕਾਰ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ 34 ਲੱਖ 83 ਹਜ਼ਾਰ ਲਾਭਪਾਤਰੀਆਂ ਦੇ ਖਾਤਿਆਂ ਵਿਚ ਸਿੱਧੇ 1 ਹਜ਼ਾਰ 121 ਕਰੋੜ 39 ਲੱਖ ਰੁਪਏ ਦੀ ਰਕਮ ਭੇਜੀ ਗਈ ਹੈ। ਇਨ੍ਹਾਂ ਵਿਚ ਬੁਢਾਪਾ ਸਨਮਾਨ ਭੱਤਾ, ਦਿਵਿਆਂਗ ਭੱਤਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਸ਼ਾਮਿਲ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਦਿਆਲੂ ਯੋਜਨਾ ਤਹਿਤ 3 ਹਜ਼ਾਰ 295 ਪਰਿਵਾਰਾਂ ਨੂੰ 125.11 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਜਾਰੀ ਕੀਤੀ ਗਈ ਸਹਾਇਤਾ ਨੂੰ ਮਿਲਾ ਕੇ ਹੁਣ ਤੱਕ 77 ਹਜ਼ਾਰ 590 ਪਰਿਵਾਰਾਂ ਨੂੰ 2 ਹਜ਼ਾਰ 925 ਕਰੋੜ 49 ਲੱਖ ਰੁਪਏ ਦੀ ਆਰਥਿਕ ਸਹਾਇਤਾ ਉਪਲਬਧ ਕਰਵਾਈ ਜਾ ਚੁੱਕੀ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਦਿਹਾਤੀ ਤਹਿਤ 20 ਹਜ਼ਾਰ 165 ਪਾਤਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਮਕਾਨ ਉਸਾਰੀ ਲਈ 107 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਯੋਜਨਾ ਤਹਿਤ ਹੁਣ ਤੱਕ 827 ਕਰੋੜ 22 ਲੱਖ ਰੁਪਏ ਦੀ ਵਿੱਤੀ ਸਹਾਇਤਾ ਉਪਲਬਧ ਕਰਵਾਈ ਜਾ ਚੁੱਕੀ ਹੈ।ਇਸ ਮੌਕੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਹਾਊਸਿੰਗ ਫਾਰ ਆਲ ਦੇ ਨਿਰਦੇਸ਼ਕ ਜੇ. ਗਣੇਸ਼ਨ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਕੇ. ਮਕਰੰਦ ਪਾਂਡੁਰੰਗ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਪ੍ਰਵੀਨ ਆਤਰੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੂਟਾ ਸਿੰਘ ਦੇ ਪਰਿਵਾਰ ਵਲੋੋਂ ਚੰਨੀ ਦੀ ਹਮਾਇਤ ਅਗਲੀ ਖ਼ਬਰ ਪੁਲਿਸ ਚੌਕੀ ਡੱਲਾ ਤੋਂ ਮਹਿਜ਼ 100 ਮੀਟਰ ਦੂਰੀ ’ਤੇ ਨੌਜਵਾਨ ਨੂੰ ਮਾਰੀਆਂ ਗੋਲੀਆਂ-ਗੰਭੀਰ ਜ਼ਖਮੀ
Ad Position 24