07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸੰਬੰਧੀ ਸੰਗਤ ਅੰਦਰ ਦ੍ਰਿੜ੍ਹ ਨਿਸ਼ਚਾ ਪੈਦਾ ਕਰਨਾ ਸਮੇਂ ਦੀ ਅਹਿਮ ਲੋੜ-ਧਾਮੀ

Ad Position 21
No active advertisement
ਅਜੀਤ ਡੈਸਕ 11-07-2026
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਤਹਿਤ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦੁਆਬਾ ਜ਼ੋਨ ਨਾਲ ਸੰਬੰਧਿਤ ਤਿੰਨ ਜ਼ਿਲ੍ਹਿਆਂ ਦੇ ਮੈਂਬਰਾਂ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕ ਅਹਿਮ ਮੀਟਿੰਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਅਵਤਾਰ ਸਿੰਘ ਰੀਆ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਸ਼ਖ਼ਸੀਅਤਾਂ ਤੇ ਪ੍ਰਚਾਰਕ ਜਥਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਧਾਮੀ ਨੇ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਕੇਵਲ ਧਾਰਮਿਕ ਉਪਦੇਸ਼ਾਂ ਤੱਕ ਸੀਮਿਤ ਕਾਰਜ ਨਹੀਂ, ਸਗੋਂ ਮਨੁੱਖੀ ਚੇਤਨਾ ਨੂੰ ਸੱਚ, ਨਿਆਂ, ਸੇਵਾ, ਸਮਾਨਤਾ ਅਤੇ ਆਤਮਿਕ ਅਨੁਸ਼ਾਸਨ ਨਾਲ ਜੋੜਨ ਦਾ ਮਹਾਨ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਬਦਲਦੇ ਸਮਾਜਿਕ ਅਤੇ ਵਿਚਾਰਕ ਪਰਿਪੇਖ ਵਿਚ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਸਿੱਖ ਸੰਗਤ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ੀ ਹੋਈ ਵਿਚਾਰਧਾਰਾ, ਸਿੱਖ ਰਹਿਤ ਮਰਿਆਦਾ ਅਤੇ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਇਤਿਹਾਸਕ ਅਤੇ ਸਿਧਾਂਤਕ ਮਹੱਤਤਾ ਨਾਲ ਗਹਿਰਾਈ ਨਾਲ ਜੋੜਿਆ ਜਾਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਅਧਿਆਤਮਿਕ ਅਤੇ ਪੰਥਕ ਸੰਸਥਾ ਹੈ, ਜਿਸ ਦੇ ਹੁਕਮਨਾਮੇ ਸਮੁੱਚੇ ਪੰਥ ਲਈ ਅਨੁਸ਼ਾਸਨ ਅਤੇ ਏਕਤਾ ਦਾ ਪ੍ਰਤੀਕ ਹਨ। ਇਨ੍ਹਾਂ ਪ੍ਰਤੀ ਸ਼ਰਧਾ, ਦ੍ਰਿੜ੍ਹ ਵਿਸ਼ਵਾਸ ਅਤੇ ਅਮਲੀ ਵਚਨਬੱਧਤਾ ਨੂੰ ਸੰਗਤ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣਾ ਧਰਮ ਪ੍ਰਚਾਰ ਦੀਆਂ ਪ੍ਰਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ।ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ, ਇੰਚਾਰਜ ਗੁਰਭਾਗ ਸਿੰਘ, ਹਰਮਿੰਦਰ ਸਿੰਘ ਸਮੇਤ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੋ ਸਾਲ ਦੇ ਲੰਬੇ ਅਰਸੇ ਬਾਅਦ ਚਾਲੂ ਹੋਇਆ ਹਿਬਾਨਾਮਾ ਪੰਜਾਬ ਭਰ ਦੇ ਮੁਸਲਿਮ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਬੂਟਾ ਸਿੰਘ ਦੇ ਪਰਿਵਾਰ ਵਲੋੋਂ ਚੰਨੀ ਦੀ ਹਮਾਇਤ
Ad Position 24