07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਐਨ.ਸੀ.ਈ.ਆਰ.ਟੀ. ਦੇ ਫਰਮ ਨੂੰ ਕਾਲੀ ਸੂਚੀ ’ਚ ਪਾਉਣ ਦੇ ਫੈਸਲੇ ਦੀ ਸਰਕਾਰ ਵਲੋਂ ਜਾਂਚ ਦੇ ਆਦੇਸ਼

Ad Position 21
No active advertisement
ਅਜੀਤ ਡੈਸਕ 11-07-2026
ਨਵੀਂ ਦਿੱਲੀ, 10 ਜੁਲਾਈ (ਏਜੰਸੀ)-ਸਿੱਖਿਆ ਮੰਤਰਾਲੇ ਨੇ ਐਨ.ਸੀ.ਈ.ਆਰ.ਟੀ. ਦੇ ਉਸ ਫੈਸਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ, ਜਿਸ ਤਹਿਤ ਇਕ ਅਜਿਹੀ ਫਰਮ ਨੂੰ ਕਾਲੀ ਸੂਚੀ ’ਚ ਪਾ ਦਿੱਤਾ ਗਿਆ ਸੀ, ਜਿਸ ਨੂੰ ਪਾਠ ਪੁਸਤਕਾਂ ਲਈ ਕਾਗਜ਼ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ, ਪਰ ਉਹ ਤੈਅ ਸਮਾਂ-ਹੱਦ ਅੰਦਰ ਕੰਮ ਪੂਰਾ ਨਹੀਂ ਕਰ ਸਕੀ ਸੀ। ਬਾਫਨਾ ਗਲੋਬਲ ਪ੍ਰਾਈਵੇਟ ਲਿਮ. ਨੇ 24 ਜੂਨ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਕੰਪਨੀ ਨੇ ਐਨ.ਸੀ.ਈ.ਆਰ.ਟੀ. ਦੇ 22 ਜੂਨ ਦੇ ਉਸ ਕਾਲੀ ਸੂਚੀ ਵਾਲੇ ਆਦੇਸ਼ ਦਾ ਹਵਾਲਾ ਦਿੱਤਾ, ਜਿਸ ਤਹਿਤ ਉਸ ਨੂੰ ਨੈਸ਼ਨਲ ਕਾਉਂਸਿਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ (ਐਨ.ਸੀ.ਈ.ਆਰ.ਟੀ.) ਦੀ ਖਰੀਦ ਪ੍ਰਕਿਰਿਆ ’ਚ ਹਿੱਸਾ ਲੈਣ ਲਈ ਦੋ ਸਾਲ ਲਈ ਰੋਕ ਦਿੱਤਾ ਗਿਆ ਸੀ। ਹਾਈ ਕੋਰਟ ਦੀ ਸੁਣਵਾਈ ’ਚ ਐਨ.ਸੀ.ਈ.ਆਰ.ਟੀ. ਵਲੋਂ ਕੋਈ ਵੀ ਪੇਸ਼ ਨਹੀਂ ਹੋਇਆ, ਜਿਸ ਦੇ ਬਾਅਦ ਅਦਾਲਤ ਨੇ ਫਰਮ ਨੂੰ ਅਗਲੇ ਆਦੇਸ਼ ਤੱਕ ਕਿਸੇ ਵੀ ਸਖ਼ਤ ਕਾਰਵਾਈ ਤੋਂ ਰਾਹਤ ਦੇ ਦਿੱਤੀ। ਅਦਾਲਤ ਨੇ ਐਨ.ਸੀ.ਈ.ਆਰ.ਟੀ. ਨੂੰ ਕਾਗਜ਼ ਸਪਲਾਇਰ ਦੁਆਰਾ ਦਿੱਤੀ ਗਈ 6 ਕਰੋੜ ਰੁਪਏ ਤੋਂ ਜ਼ਿਆਦਾ ਦੀ ਬੈਂਕ ਗਾਰੰਟੀ ਜ਼ਬਤ ਕਰਨ ਤੋਂ ਵੀ ਰੋਕ ਦਿੱਤਾ। ਇਕ ਸੂਤਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਉਨ੍ਹਾਂ ਰਿਪੋਰਟਾਂ ਦਾ ਗੰਭੀਰਤਾ ਨਾਲ ਨੋਟਿਸ ਲਿਆ, ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਐਨ.ਸੀ.ਈ.ਆਰ.ਟੀ. ਦਿੱਲੀ ਹਾਈ ਕੋਰਟ ਦੇ ਸਾਹਮਣੇ ਕਾਗ਼ਜ਼ ਸਪਲਾਇਰ ਨੂੰ ਕਾਲੀ ਸੂਚੀ ’ਚ ਪਾਉਣ ਦੇ ਆਪਣੇ ਫੈਸਲੇ ਦਾ ਪ੍ਰਭਾਵੀ ਤਰੀਕੇ ਨਾਲ ਬਚਾਅ ਨਹੀਂ ਕਰ ਸਕੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਚੇਅਰਮੈਨ ਬਾਰ ਕੌਂਸਲ ਪੰਜਾਬ ਹਰਿਆਣਾ ਹਾਈਕੋਰਟ ਐਡਵੋਕੇਟ ਕਰਨਜੀਤ ਸਿੰਘ ਬਾਰ ਐਸੋਸੀਏਸ਼ਨ ਭੁਲੱਥ ਵਿਖੇ ਪੁੱਜੇ ਅਗਲੀ ਖ਼ਬਰ ਵਸਟਐਪ ਤੋਂ ਬਾਅਦ, ਟੈਲੀਗ੍ਰਾਮ ਨੇ ਵੀ ‘ਯੂਜ਼ਰਨੇਮ’ ਵਿਸ਼ੇਸ਼ਤਾ ਸੰਬੰਧੀ ਨੋਟਿਸ ਦਾ ਜਵਾਬ ਦਿੱਤਾ-ਜਾਂਚ ਜਾਰੀ
Ad Position 24
No active advertisement