14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬ ’ਚ ਹੁਣ ਤੱਕ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ-ਅਨੰਦਿਤਾ ਮਿਤਰਾ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ)-ਪੰਜਾਬ ਭਰ ਵਿਚ ਘਰ-ਘਰ ਜਾ ਕੇ ਗਣਨਾ ਕਰਨ ਦੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਨਿਰੰਤਰ ਤੇਜ਼ੀ ਨਾਲ ਚੱਲ ਰਹੀ ਹੈ। 25 ਜੂਨ, 2026 ਨੂੰ ਇਸ ਦੀ ਸ਼ੁਰੂਆਤ ਦੇ ਮਹਿਜ਼ 16 ਦਿਨਾਂ ਦੇ ਅੰਦਰ, ਸੂਬੇ ਨੇ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਸਫ਼ਲਤਾਪੂਰਵਕ ਡਿਜੀਟਾਈਜ਼ ਕਰ ਲਿਆ ਹੈ। ਵਿਸ਼ੇਸ਼ ਗੱਲ ਇਹ ਹੈ ਕਿ ਸਾਰੇ ਘਰਾਂ ਵਿਚ 99.34 ਫ਼ੀਸਦ ਗਣਨਾ ਫਾਰਮਾਂ ਦੀ ਵੰਡ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ, ਜੋ ਇਹ ਦਰਸਾਉਂਦਾ ਹੈ ਕਿ ਸੂਬੇ ਭਰ ਦੇ ਸਾਰੇ ਵੋਟਰਾਂ ਤੱਕ ਵਿਆਪਕ ਪਹੁੰਚ ਯਕੀਨੀ ਬਣਾਈ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਅਤੇ ਜਨਤਾ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ, 11 ਅਤੇ 12 ਜੁਲਾਈ, 2026 ਨੂੰ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦੋ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ, ਇਕੱਠੇ ਅਤੇ ਡਿਜੀਟਾਈਜ਼ ਕੀਤੇ ਜਾਣਗੇ, ਵੋਟਰ ਸੂਚੀ ਦੀਆਂ ਖਾਮੀਆਂ ਅਤੇ ਲਿੰਕੇਜ ਦੇ ਫਰਕ ਨੂੰ ਦੂਰ ਕੀਤਾ ਜਾਵੇਗਾ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟ ਦੇ ਵੇਰਵਿਆਂ ਨੂੰ ਅਪਡੇਟ ਅਤੇ ਤਸਦੀਕ ਕਰਨ ਵਿਚ ਸਹਾਇਤਾ ਕੀਤੀ ਜਾਵੇਗੀ।ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਿਸ਼ੇਸ਼ ਸੋਧ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ 25 ਜੂਨ ਤੋਂ 24 ਜੁਲਾਈ, 2026 ਦਰਮਿਆਨ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੇਅਰ ਤੇ ਕੌਂਸਲ ਪ੍ਰਧਾਨਾਂ ਦੀਆਂ ਚੋਣਾਂ ’ਚ ਧਾਂਦਲੀਆਂ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ... ਅਗਲੀ ਖ਼ਬਰ ਪੰਜਾਬ 1,279 ਨਵੀਆਂ ਸਰਕਾਰੀ ਬੱਸਾਂ ਨਾਲ ਬੇੜੇ ’ਚ ਕਰੇਗਾ ਇਤਹਾਸਕ ਵਾਧਾ-ਚੀਮਾ
Ad Position 24