14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬ ’ਚ ਅੱਜ ਪਵੇਗਾ ਹਲਕੇ ਤੋਂ ਦਰਮਿਆਨਾ ਮੀਂਹ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਚੰਡੀਗੜ੍ਹ, 11 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਭਾਵੇਂ 12 ਜੁਲਾਈ ਦਿਨ ਐਤਵਾਰ ਨੂੰ ਮੌਨਸੂਨ ਸਰਗਰਮ ਰਹਿਣ ਦੀ ਉਮੀਦ ਹੈ ਪਰ 13 ਤੋਂ 17 ਜੁਲਾਈ ਤੱਕ ਮੌਨਸੂਨ ਦੀ ਸਰਗਰਮੀ ਠੱਪ ਰਹਿਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਵਿਚ ਪੰਜ ਦਿਨ ਮੌਸਮ ਸਾਫ਼ ਅਤੇ ਖ਼ੁਸ਼ਕ ਰਹੇਗਾ। ਪੰਜਾਬ ਵਿਚ ਸਨਿਚਰਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ। ਮੀਂਹ ਕਾਰਨ ਘੱਟੋ-ਘੱਟ ਤਾਪਮਾਨ ਵਿਚ ਔਸਤਨ 0.8 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ। ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਹੈ। ਜਿਸ ਦੇ ਚੱਲਦਿਆਂ ਉੱਤਰੀ ਅਤੇ ਮੱਧ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪਵੇਗਾ, ਜਦੋਂਕਿ ਦੱਖਣ-ਪੱਛਮੀ ਖੇਤਰ ਦੇ ਕੁਝ ਜ਼ਿਲ੍ਹੇ ਮੀਂਹ ਤੋਂ ਵਾਂਝੇ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ ਵਿਚ ਸਭ ਤੋਂ ਵੱਧ ਮੀਂਹ ਪੈਣ ਸੰਭਾਵਨਾ ਹੈ, ਜਦੋਂਕਿ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੁਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਦਰਮਿਆਨਾ, ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਵਿਚ ਜ਼ਿਲ੍ਹਿਆਂ ’ਚ ਹਲਕਾ ਮੀਂਹ ਪਵੇਗਾ। ਦੂਜੇ ਪਾਸੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ।

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਘੱਟ ਮੀਹਾਂ ਕਾਰਨ ਪਾਵਰਕਾਮ ਦੀ ਬਿਜਲੀ ਮੰਗ ਨੂੰ ਲੈ ਕੇ ਵਧਣਗੀਆਂ ਮੁਸ਼ਕਿਲਾਂ
Ad Position 24