14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਫਤਹਿਗੜ੍ਹ ਚੂੜੀਆਂ (ਬਟਾਲਾ), 11 ਜੁਲਾਈ (ਅਵਤਾਰ ਸਿੰਘ ਰੰਧਾਵਾ)-ਬੀਤੀ ਦੇਰ ਰਾਤ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਥਾਣਾ ਘਣੀਏ ਕੇ ਬਾਂਗਰ ਅਧੀਨ ਪੈਂਦੇ ਪਿੰਡ ਸੀੜਾ ਵਿਖੇ ਮਾਮੂਲੀ ਤਕਰਾਰ ਪਿੱਛੋਂ ਇਕ ਧਿਰ ਦੇ ਵਿਅਕਤੀ ਵਲੋਂ ਆਪਣੇ ਲਾਇਸੈਂਸੀ ਪਿਸਤੌਲ ਨਾਲ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤਾ ਗਈ। ਪ੍ਰੈੱਸ ਕਾਨਫਰੰਸ ਦੌਰਾਨ ਡੀ.ਐਸ.ਪੀ. ਲਲਿਤ ਕੁਮਾਰ ਫਤਹਿਗੜ੍ਹ ਚੂੜੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 8 ਵਜੇ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸੀੜਾ ਆਪਣੇ ਘਰ ਵੱਲ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਬਿਜਲੀ ਦੇ ਬਕਸਿਆਂ ਦੀਆਂ ਤਾਰਾਂ ਨੂੰ ਲੈ ਕੇ ਉਸ ਦਾ ਗਗਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਸੀੜਾ ਨਾਲ ਤਕਰਾਰ ਹੋ ਗਿਆ, ਜਿਸ ’ਤੇ ਗਗਨਦੀਪ ਸਿੰਘ ਨੇ ਗੁੱਸੇ ਵਿਚ ਆ ਕੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਮਨਪਿੰਦਰ ਸਿੰਘ ਮੰਨਾ ਉੱਪਰ ਛੇ ਗੋਲੀਆਂ ਚਲਾ ਦਿੰਤੀਆਂ, ਜੋ ਉਸ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ਉੱਪਰ ਲੱਗੀਆਂ। ਇਸ ਤੋਂ ਬਾਅਦ ਮਨਪਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਵਲੋਂ ਅੰਮ੍ਰਿਤਸਰ ਵਿਖੇ ਇਲਾਜ ਲਈ ਹਸਪਤਾਲ ਲਿਜਾਣਾ ਚਾਹਿਆ ਪਰ ਗੋਲੀਆਂ ਨਾਲ ਹੋਏ ਜਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਮਨਪਿੰਦਰ ਸਿੰਘ ਮੰਨਾ ਦੀ ਰਸਤੇ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਘਟਨਾ ਵਾਲੀ ਥਾਂ ’ਤੇ ਪਹੁੰਚੀ। ਪੁਲਿਸ ਵਲੋਂਂ ਮ੍ਰਿਤਕ ਧਿਰ ਦੇ ਪਰਿਵਾਰਕ ਮੈਂਬਰਾਂ ਵਲੋਂ ਦਿੱਤੇ ਗਏ ਬਿਆਨਾਂ ਤੋਂ ਬਾਅਦ ਹਮਲਾਵਰ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਤਸਵੀਰ ਕੌਰ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਪੰਜਾਬ ’ਚ ਅੱਜ ਪਵੇਗਾ ਹਲਕੇ ਤੋਂ ਦਰਮਿਆਨਾ ਮੀਂਹ
Ad Position 24