14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 15 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਅੰਮ੍ਰਿਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅੰਤ੍ਰਿੰਗ ਕਮੇਟੀ ਦੀ 15 ਜੁਲਾਈ ਨੂੰ ਮੁੜ ਇਕੱਤਰਤਾ ਸੱਦ ਲਈ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਮੁੱਖ ਦਫ਼ਤਰ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ 15 ਜੁਲਾਈ ਨੂੰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਲਈ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਸੱਦਾ ਪੱਤਰ ਤੇ ਏਜੰਡਾ ਆਦਿ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਮ ਕਾਜ ਬਾਰੇ ਵਿਚਾਰ-ਚਰਚਾ ਹੋਵੇਗੀ। ਦੂਜੇ ਪਾਸੇ, ਇਹ ਵੀ ਸਮਝਿਆ ਜਾਂਦਾ ਹੈ ਕਿ ਇਸ ਤੋਂ ਕਰੀਬ ਤਿੰਨ ਹਫ਼ਤੇ ਪਹਿਲਾਂ ਵੀ 20 ਜੂਨ ਨੂੰ ਅੰਤ੍ਰਿੰਗ ਕਮੇਟੀ ਇਕੱਤਰਤਾ ਹੋਈ ਸੀ ਤੇ ਹੁਣ 25 ਕੁ ਦਿਨਾ ਦੇ ਵਕਫੇ ਬਾਅਦ ਹੀ ਮੁੜ ਸੱਦੀ ਗਈ ਇਕੱਤਰਤਾ ਦੌਰਾਨ ਸਿੱਖ ਸੰਸਥਾ ਦੇ ਆਮ ਕੰਮ ਕਾਜ ਤੋਂ ਇਲਾਵਾ ਸਿੱਖ ਪੰਥ ਨੂੰ ਦਰਪੇਸ਼ ਸਮੱਸਿਆਵਾਂ ਤੇ ਭਖਦੇ ਪੰਥਕ ਮੁੱਦਿਆਂ, ਜਿਨ੍ਹਾਂ ਵਿਚ ਭਾਈ ਜਸਵੰਤ ਸਿੰਘ ਖਾਲੜਾ ਬਾਰੇ ਫ਼ਿਲਮ ‘ਸਤਲੁਜ’ ‘ਤੇ ਪਾਬੰਦੀ, ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਪੰਜਾਬ ਵਿਰੁੱਧ ਜਾਰੀ ਆਦੇਸ਼ ਅਤੇ ਸਤਿਕਾਰ ਸੋਧ ਐਕਟ ਮਾਮਲੇ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ 17 ਜੁਲਾਈ ਨੂੰ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਮਨਾਈ ਜਾ ਰਹੀ 100 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਣ ਸਮੇਤ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕਰਦਿਆਂ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਦੇ ਭਰੋਸੇ ਤੋਂ ਬਾਅਦ ’84 ਪੀੜਤਾਂ ਵਲੋਂ ਸੰਘਰਸ਼ ਮੁਲਤਵੀ ਅਗਲੀ ਖ਼ਬਰ ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ- ਡੀ.ਜੀ.ਪੀ.
Ad Position 24