14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਰਾਜਪਾਲ ਦੇ ਭਰੋਸੇ ਤੋਂ ਬਾਅਦ ’84 ਪੀੜਤਾਂ ਵਲੋਂ ਸੰਘਰਸ਼ ਮੁਲਤਵੀ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਸਰਕਾਰ ਨੇ ਮਸਲੇ ਹੱਲ ਨਾ ਕੀਤੇ ਤਾਂ ਮੁੜ ਸੰਘਰਸ਼ ਕਰਾਂਗੇ-ਦੁੱਗਰੀ
ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਰਾਜਪਾਲ ਦੇ ਭਰੋਸੇ ਤੋਂ ਬਾਅਦ ‘84 ਕਤਲੇਆਮ ਦੇ ਪੀੜਤਾਂ ਨੇ ਸੰਘਰਸ਼ ਨੂੰ ਮੁਲਤਵੀ ਕਰ ਦਿੱਤਾ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਬੀਤੇ ਦਿਨ ਉਨ੍ਹਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ ਅਤੇ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਸੀ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਵਾਉਣਗੇ। ਪ੍ਰਧਾਨ ਨੇ ਦੱਸਿਆ ਕਿ ਮਹਿਲਾ ਪ੍ਰਧਾਨ ਬੀਬੀ ਗੁਰਦੀਪ ਕੌਰ ਦੀ ਅਗਵਾਈ ਹੇਠ ਮਰਨ ਵਰਤ ‘ਤੇ ਬੈਠੀਆਂ ਪੰਜ ਬੀਬੀਆਂ ਨੇ ਰਾਜਪਾਲ ਕਟਾਰੀਆ ਦੇ ਭਰੋਸੇ ਤੋਂ ਬਾਅਦ ਮਰਨ ਵਰਤ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਰਾਜਪਾਲ ਦੇ ਭਰੋਸੇ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਈ ਤਾਂ ਦੰਗਾ ਪੀੜਤ ਆਪਣੇ ਮਸਲੇ ਹੱਲ ਕਰਾਉਣ ਲਈ ਆਰ-ਪਾਰ ਦੀ ਲੜਾਈ ਮੁੜ ਸ਼ੁਰੂ ਕਰਨਗੇ। ਇਸ ਮੌਕੇ ਦਲਜੀਤ ਸਿੰਘ ਸੋਨੀ, ਸਤਨਾਮ ਸਿੰਘ ਸੱਤਾ, ਇੰਦਰਪਾਲ ਸਿੰਘ ਵਿੱਕੀ, ਰਾਣੀ ਧਾਲੀਵਾਲ, ਧਰਮਿੰਦਰ ਸਿੰਘ, ਗੁਰਦੇਵ ਕੌਰ, ਮਨਦੀਪ ਕੌਰ, ਗੁਰਮੀਤ ਕੌਰ, ਬੀਬੀ ਸੰਗੀਤਾ ਅਤੇ ਲਵਪ੍ਰੀਤ ਕੌਰ ਸਮੇਤ ਕਈ ਆਗੂ ਹਾਜ਼ਰ ਸਨ। ਇਸ ਦੌਰਾਨ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ 84 ਪੀੜਤ ਪਰਿਵਾਰਾਂ ਦੇ ਸੰਘਰਸ਼ ਲਈ ਪੂਰਨ ਸਹਿਯੋਗ ਦਿੱਤਾ ਹੈ। ਉਨ੍ਹਾਂ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖ਼ਾਲਸਾ ਵਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਨਿਪਾਲ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ 2 ਭਾਰਤੀਆਂ ਸਮੇਤ 3 ਗ੍ਰਿਫ਼ਤਾਰ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 15 ਨੂੰ
Ad Position 24