14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਸੂਬੇ ਦਾ ਦਰਜਾ ਬਹਾਲ ਕਰਨ ਦੇ ਮੁੱਦੇ ’ਤੇ ਮੇਰੇ ਸਬਰ ਦਾ ਫਾਇਦਾ ਨਾ ਉਠਾਓ-ਉਮਰ ਅਬਦੁੱਲਾ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਸ਼੍ਰੀਨਗਰ, 11 ਜੁਲਾਈ (ਪੀ.ਟੀ.ਆਈ.) ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੇਂਦਰ ਨੂੰ ਕਿਹਾ ਕਿ ਸੂਬੇ ਦਾ ਦਰਜਾ ਬਹਾਲ ਕਰਨ ਦੇ ਮੁੱਦੇ ‘ਤੇ ਉਨ੍ਹਾਂ ਦੇ ਸਬਰ ਨੂੰ ਕਮਜ਼ੋਰੀ ਨਹੀਂ ਸਮਝਣਾ ਚਾਹੀਦਾ ਅਤੇ ਮੰਗ ਕੀਤੀ ਕਿ ਕੇਂਦਰ ਸਹੀ ਸਮੇਂ ਦੀ ਪਰਿਭਾਸ਼ਾ ਸਪੱਸ਼ਟ ਕਰੇ।ਉਹ ਆਪਣੀ ਦਾਦੀ ਅਕਬਰ ਜਹਾਂ ਦੀ 26ਵੀਂ ਬਰਸੀ ਮਨਾਉਣ ਲਈ ਹਜ਼ਰਤਬਲ ਵਿੱਚ ਆਪਣੇ ਦਾਦਾ-ਦਾਦੀ ਦੀ ਦਰਗਾਹ ‘ਤੇ ਪਾਰਟੀ ਕਾਰਕੁਨਾਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਅਬਦੁੱਲਾ ਨੇ ਪੁੱਛਿਆ ਕਿ ਜੇਕਰ ਕੇਂਦਰ ਲੱਦਾਖ ਦੇ ਲੋਕਾਂ ਨਾਲ ਗੱਲ ਕਰਨ ਲਈ ਤਿਆਰ ਹੈ, ਤਾਂ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਕਿਉਂ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੇ ਆਪ ਤੋਂ ਪੁੱਛਣਾ ਚਾਹੀਦਾ ਹੈ ਕਿ, ਡੇਢ ਸਾਲ ਤੋਂ ਵੱਧ ਸਮੇਂ ਤੱਕ ਸੱਤਾ ਵਿਚ ਰਹਿਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸੱਤਾਧਾਰੀ ਪਾਰਟੀ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਬਾਰੇ ਵਿਚਾਰ ਕਿਉਂ ਕਰ ਰਹੀ ਹੈ।ਅਬਦੁੱਲਾ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਬਾਅਦ ਉਹ ਕੇਂਦਰ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਕੁਝ ਸਮਾਂ ਦੇਣਾ ਚਾਹੁੰਦੇ ਸਨ।ਉਨ੍ਹਾਂ ਕਿਹਾ ਕਿ ਹਕੀਕਤ ਇਹ ਹੈ ਕਿ ਉਹ ਹਾਲਾਤ ਨੂੰ ਜਿਉਂ ਦੇ ਤਿਉਂ ਰੱਖਣਾ ਚਾਹੁੰਦੇ ਹਨ।ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਉਪ ਰਾਜਪਾਲ ਰਾਹੀਂ ਜੰਮੂ-ਕਸ਼ਮੀਰ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਦਾ ਦੋਸ਼ ਲਗਾਇਆ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਐਸ.ਐੱਚ.ਡੀ.ਐਫ.-ਐਸ.ਈ.ਐਸ. ਵਲੋਂ 58 ਵਿਦਿਆਰਥੀਆਂ ਨੂੰ 14 ਲੱਖ ਦੀ ਸਕਾਲਰਸ਼ਿਪ ਕੀਤੀ... ਅਗਲੀ ਖ਼ਬਰ ਨਿਪਾਲ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ’ਚ 2 ਭਾਰਤੀਆਂ ਸਮੇਤ 3 ਗ੍ਰਿਫ਼ਤਾਰ
Ad Position 24