‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਕੀਤਾ ਲਾਗੂ
ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ)-ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਇਕ ਢਾਂਚਾਗਤ ਯੋਜਨਾ ਹੈ, ਜਿਸ ਦਾ ਉਦੇਸ਼ ਲੋਕ ਪੱਧਰੀ ਭਾਗੀਦਾਰੀ ਵਧਾਉਣਾ ਅਤੇ ਨਸ਼ਿਆਂ ਵਿਰੁੱਧ ਲੜਾਈ ਵਿਚ ਲੋਕਾਂ ਨੂੰ ਹੋਰ ਸਰਗਰਮੀ ਨਾਲ ਸ਼ਾਮਿਲ ਕਰਨਾ ਹੈ । ਇਸ ਐਕਸ਼ਨ ਪਲਾਨ ਨੂੰ ਜੂਨ ਮਹੀਨੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਰਿਵਿਊ ਮੀਟਿੰਗ ‘ਪਿੰਡਾਂ ਦਾ ਹਾਲ, ਸੀਐੱਮ ਦੇ ਨਾਲ’ ਦੌਰਾਨ ਅੰਤਿਮ ਰੂਪ ਦਿੱਤਾ ਗਿਆ ਸੀ, ਜੋ ਕਿ ਤਾਲਮੇਲ ਕਰਨ, ਨਿਯਮਤ ਨਿਗਰਾਨੀ ਅਤੇ ਸੂਬੇ ਭਰ ਵਿੱਚ ਲਗਾਤਾਰ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦਾ ਹੈ । ਇਸ ਮੁਹਿੰਮ ਤਹਿਤ ਜ਼ਿਲ੍ਹਾ-ਵਾਰ ਸਮੀਖਿਆ ਪ੍ਰਕਿਰਿਆ ਦੀ ਸ਼ੁਰੂਆਤ 6 ਜੁਲਾਈ ਨੂੰ ਤਰਨ ਤਾਰਨ, ਅੰਮ੍ਰਿਤਸਰ (ਸ਼ਹਿਰੀ) ਅਤੇ ਅੰਮ੍ਰਿਤਸਰ (ਪੇਂਡੂ) ਤੋਂ ਹੋਈ ਸੀ, ਜਿਸ ਤੋਂ ਬਾਅਦ 7 ਜੁਲਾਈ ਨੂੰ ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਟਿੰਗਾਂ ਹੋਈਆਂ। ਇਸ ਤੋਂ ਬਾਅਦ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਐੱਸ.ਬੀ.ਐੱਸ. ਨਗਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਪਟਿਆਲਾ (ਸ਼ਹਿਰੀ) ਵਿਚ ਵੀ ਮੀਟਿੰਗਾਂ ਹੋ ਚੁੱਕੀਆਂ ਹਨ । ਜਨ-ਸੰਪਰਕ ਮੁਹਿੰਮ ਦੇ ਅਗਲੇ ਪੜਾਅ ’ਚ 11 ਜੁਲਾਈ ਨੂੰ ਸੰਗਰੂਰ, ਪਟਿਆਲਾ (ਪੇਂਡੂ) ਅਤੇ ਮਾਲੇਰਕੋਟਲਾ; 12 ਜੁਲਾਈ ਨੂੰ ਬਰਨਾਲਾ, ਬਠਿੰਡਾ ਅਤੇ ਮਾਨਸਾ; 13 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫ਼ਾਜ਼ਿਲਕਾ; 14 ਜੁਲਾਈ ਨੂੰ ਫ਼ਰੀਦਕੋਟ, ਮੋਗਾ ਅਤੇ ਲੁਧਿਆਣਾ (ਸ਼ਹਿਰੀ) ਅਤੇ 15 ਜੁਲਾਈ ਨੂੰ ਲੁਧਿਆਣਾ (ਪੇਂਡੂ -9), ਲੁਧਿਆਣਾ (ਪੇਂਡੂ -99) ਅਤੇ ਫ਼ਤਿਹਗੜ੍ਹ ਸਾਹਿਬ ਵਿਚ ਮੀਟਿੰਗਾਂ ਹੋਣਗੀਆਂ ।
ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ
ਅਜੀਤ ਡੈਸਕ
12-07-2026