14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1574.92 ਫੁੱਟ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਨੰਗਲ, 11 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1574.92 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 54032 ਕਿਊਸਿਕ ਪਾਣੀ ਆ ਰਿਹਾ ਹੈ ਅਤੇ 24250 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1591.00 ਫੁੱਟ ਸੀ ਅਤੇ ਭਾਖੜਾ ਡੈਮ ’ਚ 35335 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28278 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ ।

Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਸਮੇਤ 4 ਹੋਰਾਂ ਨੂੰ ਸੰਮਨ ਅਗਲੀ ਖ਼ਬਰ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ
Ad Position 24