15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਫ਼ਿਲਮ ‘ਸਤਲੁਜ’ ’ਤੇ ਕਿਸੇ ਨੂੰ ਇਤਰਾਜ ਨਹੀ ਹੋਣਾ ਚਾਹੀਦਾ-ਧਾਮੀ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਤਲਵੰਡੀ ਸਾਬੋ, 11 ਜੁਲਾਈ (ਰਣਜੀਤ ਸਿੰਘ ਰਾਜੂ)-ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਫ਼ਿਲਮ ਪ੍ਰਤੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਲਗਾਤਾਰ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਥੇ ਕਿਹਾ ਕਿ ‘ਸਤਲੁਜ’ ਫ਼ਿਲਮ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਕਾਰਜਾਂ ’ਤੇ ਆਧਾਰਿਤ ਹੈ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਹਿਮਤੀ ਨਾਲ ਫ਼ਿਲਮ ਹੋਂਦ ‘ਚ ਆਈ ਹੈ, ਇਸ ਲਈ ਕਿਸੇ ਨੂੰ ਵੀ ਇਸ ਉੱਪਰ ਇਤਰਾਜ਼ ਨਹੀਂ ਹੋਣਾ ਚਾਹੀਦਾ।ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਚਾਰਕਾਂ ਦੀ ਇਕੱਤਰਤਾ ‘ਚ ਹਾਜ਼ਰੀ ਭਰਨ ਆਏ ਐਡਵੋਕੇਟ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਫ਼ਿਲਮ ਪ੍ਰਤੀ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ, ਕਿਉਂਕਿ ਭਾਈ ਖਾਲੜਾ ਨਾਲ ਜੋ ਵਾਪਰਿਆ ਸਿਰਫ਼ ਉਹੀ ਫ਼ਿਲਮ ‘ਚ ਦਿਖਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅੰਬਾਲਾ ਬੰਬ ਧਮਾਕੇ ਮਾਮਲੇ ’ਚ ਇੱਕ ਪਾਕਿਸਤਾਨੀ ਅੱਤਵਾਦੀ ਸਮੇਤ 8 ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਇਰ ਅਗਲੀ ਖ਼ਬਰ ਸ਼ਰਧਾ ਵਾਲਕਰ ਕਤਲ ਮਾਮਲਾ-ਮੁਲਜ਼ਮ ਆਫਤਾਬ ਦੇ ਪੇਪਰ ਕਾਰਨ 20 ਨੂੰ ਹੋਣ ਵਾਲੀ ਸੁਣਵਾਈ ਮੁਲਤਵੀ
Ad Position 24