16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਚਾਰਕ ਸਿੰਘਾਂ ਦੀ ਇਕੱਤਰਤਾ

Ad Position 21
repet_subhas-goyals [Copy P29]
ਅਜੀਤ ਡੈਸਕ 12-07-2026

ਹਲਕਾ ਪੱਧਰ ’ਤੇ ਸ਼੍ਰੋਮਣੀ ਕਮੇਟੀ ਵਲੋਂ ਹੋਣਗੇ ਗੁਰਮਤਿ ਸਮਾਗਮ-ਧਾਮੀ
ਤਲਵੰਡੀ ਸਾਬੋ, 11 ਜੁਲਾਈ (ਰਣਜੀਤ ਸਿੰਘ ਰਾਜੂ)-ਧਰਮ ਪ੍ਰਚਾਰ ਲਹਿਰ ਨੂੰ ਹੋਰ ਮਜ਼ਬੂਤ ਢੰਗ ਨਾਲ ਚਲਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਹਰ ਹਲਕੇ ਵਿਚ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਦੀ ਅਗਵਾਈ ਹੇਠ ਮਾਲਵਾ ਜ਼ੋਨ ਦੇ ਮੈਂਬਰ ਸਾਹਿਬਾਨ ਤੇ ਪ੍ਰਚਾਰਕ ਸਿੰਘਾਂ ਦੀ ਇਕੱਤਰਤਾ ਹੋਈ, ਜਿਸ ਵਿਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਗਈ। ਇਕੱਤਰਤਾ ਦੌਰਾਨ ਧਰਮ ਪ੍ਰਚਾਰ ਲਹਿਰ (ਪ੍ਰਚਾਰ ਵਹੀਰ) ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਕਰਨ ਲਈ ਮੰਥਨ ਕੀਤਾ ਗਿਆ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਹਲਕੇ ‘ਚ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ ਦਾ ਮਕਸਦ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਵਉੱਚ ਸਿਧਾਂਤ, ਸਿੱਖ ਇਤਿਹਾਸ ਅਤੇ ਪੰਥ ਵਿਚ ਮਰਯਾਦਾ ਦੀ ਅਹਿਮੀਅਤ ਬਾਰੇ ਵਿਸਥਾਰ ਵਿਚ ਜਾਣੂ ਕਰਵਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਹੋਵੇਗਾ। ਉਨ੍ਹਾਂ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਤਨਦੇਹੀ ਨਾਲ ਸਿੱਖੀ ਪ੍ਰਚਾਰ ਲਈ ਸਰਗਰਮ ਹੋਣ ਲਈ ਪ੍ਰੇਰਿਆ। ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਜਥੇਦਾਰ ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਜਥੇਦਾਰ ਕੌਰ ਸਿੰਘ, ਬੀਬੀ ਜੋਗਿੰਦਰ ਕੌਰ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਬੀਬੀ ਨਰਿੰਦਰ ਕੌਰ ਰਣੀਆਂ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਉਪ ਦਫ਼ਤਰ, ਸ਼੍ਰੋਮਣੀ ਕਮੇਟੀ ਦੇ ਪ੍ਰਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਵੱਡੀ ਗਿਣਤੀ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮੋਜਤਬਾ ਖਾਮੇੇਨੇਈ ਨੇ ਆਪਣੇ ਪਿਤਾ ਦੀ ਹੱਤਿਆ ਦਾ ਬਦਲਾ ਲੈਣ ਦੀ ਸਹੁੰ ਖਾਧੀ ਅਗਲੀ ਖ਼ਬਰ ‘ਟਰੁੱਥ ਕਮਿਸ਼ਨ’ ਬਣਾਉਣ ਲਈ ਮੰਗ ਪੱਤਰ 14 ਨੂੰ-ਵਡਾਲਾ
Ad Position 24