ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸੰਬੰਧੀ ਗੁਮਰਾਹਕੁੰਨ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ-ਕਾਹਲਵਾਂ

Ad Position 21
No active advertisement
ਅਜੀਤ ਡੈਸਕ 13-07-2026

ਅੰਮ੍ਰਿਤਸਰ, 12 ਜੁਲਾਈ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਕੈਨੇਡਾ ਭੇਜਣ ਸੰਬੰਧੀ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਸੰਗਤਾਂ ਅੰਦਰ ਭਰਮ ਅਤੇ ਦੁਚਿੱਤੀ ਪੈਦਾ ਕਰਨ ਦੇ ਨਾਲ-ਨਾਲ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਮੰਦਭਾਗਾ ਅਤੇ ਨਿੰਦਣਯੋਗ ਹੈ। ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਕੈਨੇਡਾ ਦੀਆਂ ਸੰਗਤਾਂ ਅਤੇ ਉਥੋਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਲੰਮੇ ਸਮੇਂ ਤੋਂ ਪ੍ਰਗਟਾਈ ਜਾ ਰਹੀ ਧਾਰਮਿਕ ਲੋੜ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪੂਰਨ ਮਰਿਆਦਾ ਅਨੁਸਾਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਕੇ ਕੈਨੇਡਾ ਭੇਜੀਆਂ ਗਈਆਂ ਹਨ। ਇਸ ਸਮੁੱਚੀ ਪ੍ਰਕਿਰਿਆ ਦੌਰਾਨ ਗੁਰਮਰਿਆਦਾ, ਸਤਿਕਾਰ ਅਤੇ ਪੰਥਕ ਪਰੰਪਰਾਵਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ, ਆਸਟਰੇਲੀਆ, ਬੈਂਕਾਕ ਆਦਿ ਦੇਸ਼ਾਂ ਤੋਂ ਵੀ ਪਾਵਨ ਸਰੂਪ ਲੈਣ ਦੀਆਂ ਪੁੱਜੀਆਂ ਮੰਗਾਂ ’ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਪ੍ਰਵਾਨਗੀ ਹੋਣ ਮਗਰੋਂ ਹੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 19 ਸਤੰਬਰ 2009 ਵਿਚ ਪ੍ਰਵਾਨ ਹੋਏ ਮਤਾ ਨੰਬਰ 2 ਦੀ ਰੋਸ਼ਨੀ ਵਿਚ ਮਰਯਾਦਾ ਅਨੁਸਾਰ ਪਾਵਨ ਸਰੂਪ ਪਹਿਲਾਂ ਵੀ ਵਿਦੇਸ਼ ਭੇਜੇ ਗਏ ਹਨ। ਹੁਣ ਵੀ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ. ਸੀ., ਕੈਨੇਡਾ ਵਲੋਂ ਪੁੱਜੀ ਮੰਗ ’ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 28 ਜੁਲਾਈ 2025 ਦੀ ਇਕੱਤਰਤਾ ਦੇ ਮਤਾ ਨੰਬਰ 798 ਰਾਹੀਂ ਹੋਈ ਪ੍ਰਵਾਨਗੀ ਉਪਰੰਤ ਹੀ ਪਾਵਨ ਸਰੂਪ ਸਤਿਕਾਰ ਤੇ ਮਰਯਾਦਾ ਸਹਿਤ ਉਕਤ ਗੁਰਦੁਆਰਾ ਸਾਹਿਬ ਵਿਖੇ ਭੇਜੇ ਗਏ ਹਨ। ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸ਼ੰਕਾ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਵਨ ਬੀੜਾਂ ਭੇਜਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਕੈਨੇਡਾ ਜਾ ਕੇ ਉਥੇ ਕੀਤੇ ਗਏ ਸਮੁੱਚੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਵੀ ਸੰਬੰਧਿਤ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਪਾਵਨ ਬੀੜਾਂ ਦੇ ਦਰਸ਼ਨ ਕੀਤੇ ਅਤੇ ਉਥੇ ਮਰਿਆਦਾ ਅਨੁਸਾਰ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ ਹੈ।

Ad Position 22
No active advertisement
ਪਿਛਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1577.41 ਫੁੱਟ ਅਗਲੀ ਖ਼ਬਰ ਪਾਣੀ ਦੀ ਡਿੱਗੀ ’ਚ ਡੁੱਬਣ ਕਾਰਨ ਚਚੇਰੇ ਭੈਣ-ਭਰਾ ਦੀ ਮੌਤ
Ad Position 24
No active advertisement