ਨੰਗਲ, 12 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1577.41 ਫੁੱਟ ਦਰਜ ਕੀਤਾ ਗਿਆ ਹੈ। ਭਾਖੜਾ ਡੈਮ ‘ਚ 48155 ਕਿਊਸਿਕ ਪਾਣੀ ਆ ਰਿਹਾ ਹੈ ਅਤੇ 24551 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ 1591.63 ਫੁੱਟ ਸੀ ਅਤੇ ਭਾਖੜਾ ਡੈਮ ‘ਚ 35559 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਭਾਖੜਾ ਡੈਮ ‘ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ‘ਚ ਫੈਲੀ ਹੈ ਅਤੇ ਇਸ ‘ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
ਭਾਖੜਾ ਡੈਮ ’ਚ ਪਾਣੀ ਦਾ ਪੱਧਰ 1577.41 ਫੁੱਟ
ਅਜੀਤ ਡੈਸਕ
13-07-2026