ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਰਜ਼ੇ ਤੋਂ ਤੰਗ ਕਿਸਾਨ ਵਲੋਂ ਖ਼ੁਦਕੁਸ਼ੀ

Ad Position 21
No active advertisement
ਅਜੀਤ ਡੈਸਕ 13-07-2026

ਬਰੇਟਾ (ਮਾਨਸਾ), 12 ਜੁਲਾਈ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)-ਪਿੰਡ ਜਲਵੇੜਾ ਦੇ ਕਿਸਾਨ ਉੱਤਮ ਸਿੰਘ (30) ਵਲੋਂ ਬੀਤੀ ਰਾਤ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਉਹ ਕਰਜ਼ੇ ਤੋਂ ਤੰਗ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਸ ਦੇ ਚਚੇਰੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ 4 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ ਪਰ ਫ਼ਸਲ ਦੀ ਪੈਦਾਵਾਰ ਨਾ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਦੇ 3 ਕੁ ਮਹੀਨੇ ਦੀ ਲੜਕੀ ਅਤੇ ਪਤਨੀ ਤੋਂ ਇਲਾਵਾ ਮਾਤਾ-ਪਿਤਾ ਹਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਹੁਣ ਸਰਕਾਰੀ ਏਜੰਸੀਆਂ ਵੀ ਹੋਣਗੀਆਂ ਜਵਾਬਦੇਹ, ਸੁਰੱਖਿਅਤ ਸੜਕ ਦਾ ਮਿਲੇਗਾ ਕਾਨੂੰਨੀ ਅਧਿਕਾਰ ਅਗਲੀ ਖ਼ਬਰ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਹੁਣ ਨਕਦੀ ਨਾ ਹੋਣ ’ਤੇ ਵੀ ਮਿਲੇਗੀ ਟਿਕਟ
Ad Position 24
No active advertisement