ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਰਹੱਦ ਨੇੜੇ ਡਰੋਨ ਰਾਹੀਂ ਸੁੱਟੀ 11 ਕਿੱਲੋ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 13-07-2026

ਅਮਰਕੋਟ (ਤਰਨ ਤਾਰਨ), 12 ਜੁਲਾਈ (ਭੱਟੀ)-ਜ਼ਿਲ੍ਹਾ ਤਰਨ ਤਾਰਨ ਦੀ ਵਲਟੋਹਾ ਪੁਲਿਸ ਤੇ ਬੀ.ਐਸ.ਐਫ. ਨੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤੀ ਖੇਤਰ ’ਚ ਸੁੱਟੀ ਗਈ 11 ਕਿੱਲੋ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰਾਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਦੌਰਾਨ ਹੈਰੋਇਨ ਨੂੰ ਲੈ ਕੇ ਥਾਣਾ ਵਲਟੋਹਾ ਵਿਖੇ ਅਣਪਛਾਤੇ ਨਸ਼ਾ ਤਸਕਰ ਦੇ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 55 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਥਾਣਾ ਵਲਟੋਹਾ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਸਵਿੰਦਰ ਸਿੰਘ ਪੁੱਤਰ ਬਲੀ ਸਿੰਘ ਵਾਸੀ ਪਿੰਡ ਲਾਖਣਾ ਦੀਆਂ ਬਹਿਕਾਂ ਨੇੜ੍ਹੇ ਡਰੋਨ ਰਾਹੀਂ ਵੱਡੀ ਮਾਤਰਾ ਵਿਚ ਕੁਝ ਪੈਕੇਟ ਸੁੱਟੇ ਗਏ ਹਨ। ਇਸ ਦੌਰਾਨ ਥਾਣਾ ਵਲਟੋਹਾ ਦੇ ਮੁਖੀ ਸਬ-ਇੰਸਪੈਕਟਰ ਵਿਪਨ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪਿੰਡ ਲਾਖਣਾ ਪਹੁੰਚ ਕੇ ਬੀ.ਐਸ.ਐਫ. ਦੇ ਜਵਾਨਾਂ ਨਾਲ ਮਿਲ ਕੇ ਸਾਂਝਾ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦੌਰਾਨ ਖੇਤਾਂ ਵਿਚੋਂ ਇਕ ਪਲਾਸਟਿਕ ਦਾ ਬੋਰਾ ਅਤੇ ਕੁਝ ਖੁੱਲ੍ਹੇ ਪੈਕੇਟ ਬਰਾਮਦ ਹੋਏ। ਜਦੋਂ ਇਨ੍ਹਾਂ ਪੈਕੇਟਾਂ ਦਾ ਵਜ਼ਨ ਕੀਤਾ ਗਿਆ ਤਾਂ ਉਨ੍ਹਾਂ ਵਿਚੋਂ ਕੁੱਲ 11 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਹੋਈ।ਐਸ.ਐਸ.ਪੀ. ਤਰਨ ਤਾਰਨ ਸੁਰਿੰਦਰ ਲਾਂਬਾ ਤੇ ਡਿਪਟੀ ਭਿੱਖੀਵਿੰਡ ਵੀ ਘਟਨਾ ਸਥਾਨ ’ਤੇ ਪੁੱਜੇ। ਪੁਲਿਸ ਨੇ ਹੈਰੋਇਨ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਥਾਣਾ ਵਲਟੋਹਾ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਗਾਉਣ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਮਾਰਚ ਅੱਜ ਅਗਲੀ ਖ਼ਬਰ ਭਾਰਤੀਆਂ ’ਚ ਭੋਜਨ ਤੋਂ ਬਾਅਦ ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵੱਧਦਾ ਹੈ-ਮਾਹਿਰ
Ad Position 24
No active advertisement