ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਗਾਉਣ ਖ਼ਿਲਾਫ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਸ ਮਾਰਚ ਅੱਜ

Ad Position 21
No active advertisement
ਅਜੀਤ ਡੈਸਕ 13-07-2026

ਸ੍ਰੀ ਅਨੰਦਪੁਰ ਸਾਹਿਬ, 12 ਜੁਲਾਈ (ਜੇ. ਐਸ. ਨਿੱਕੂਵਾਲ)-ਫ਼ਿਲਮ ‘ਸਤਲੁਜ’ ’ਤੇ ਸਰਕਾਰ ਵਲੋਂ ਲਗਾਈ ਗਈ ਪਾਬੰਦੀ ਖ਼ਿਲਾਫ਼ 13 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਕ ਵਿਸ਼ਾਲ ਰੋਸ ਮਾਰਚ ਐੱਸ.ਡੀ.ਐੱਮ. ਸ੍ਰੀ ਅਨੰਦਪੁਰ ਸਾਹਿਬ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਸਰਕਾਰ ਨੇ ਇਸ ਫ਼ਿਲਮ ’ਤੇ ਪਾਬੰਦੀ ਲਾ ਕੇ ਸਿੱਖਾਂ ਦੇ ਜ਼ਖ਼ਮਾਂ ਨੂੰ ਬੁਰੀ ਤਰ੍ਹਾਂ ਕੁਰੇਦਇਆ ਹੀ ਨਹੀਂ, ਬਲਕਿ ਸਰਕਾਰ ਨੇ ਜ਼ਖ਼ਮਾਂ ’ਤੇ ਲੂਣ ਪਾਇਆ ਹੈ। ਭਾਈ ਚਾਵਲਾ ਨੇ ਕਿਹਾ ਕਿ ਇਸ ਫ਼ਿਲਮ ’ਤੇ ਪਾਬੰਦੀ ਲਾਉਣ ਨਾਲ ਸਿੱਖ ਜਗਤ ਅੰਦਰ ਭਾਰੀ ਰੋਸ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਇਸ ਪਾਬੰਦੀ ਨੂੰ ਵਾਪਸ ਲਵੇ। ਇਸ ਮੌਕੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸੰਦੀਪ ਸਿੰਘ ਕਲਕੱਤਾ, ਸਰਬਜੀਤ ਸਿੰਘ ਖਡੂਰ ਸਾਹਿਬ, ਦਵਿੰਦਰ ਸਿੰਘ ਸੂਰੇਵਾਲ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਮੀਤ ਮੈਨੇਜਰ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ ਮਨਾਵਾਂ, ਗੁਰਿੰਦਰਜੀਤ ਸਿੰਘ, ਕੁਲਦੀਪ ਸਿੰਘ ਦਬੂਰਜੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਿਆਂ ਦੀ ਸਪੁਰਦਗੀ ਪ੍ਰਣਾਲੀ ਨੂੰ ਮੁਕੱਦਮੇਬਾਜ਼ੀ ਦੀ ਬਦਲਦੀ ਪ੍ਰਕਿਰਤੀ ਦੇ ਨਾਲ ਵਿਕਸਿਤ ਹੋਣਾ ਚਾਹੀਦਾ ਹੈ-ਸੀ.ਜੇ. ਆਈ.... ਅਗਲੀ ਖ਼ਬਰ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੀ 11 ਕਿੱਲੋ ਹੈਰੋਇਨ ਬਰਾਮਦ
Ad Position 24
No active advertisement