ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੰਜਾਬ ਤੇ ਕਿਸਾਨਾਂ ਦੀਆਂ ਮੰਗਾਂ ਲਈ ਮੋਟਰਸਾਈਕਲ ਮਾਰਚ

Ad Position 21
No active advertisement
ਅਜੀਤ ਡੈਸਕ 14-07-2026
ਚੰਡੀਗੜ੍ਹ/ ਐੱਸ. ਏ. ਐੱਸ. ਨਗਰ, 13 ਜੁਲਾਈ (ਸੁਖਵਿੰਦਰ ਸਿੰਘ ਸ਼ਾਨ/ ਤਰਵਿੰਦਰ ਸਿੰਘ ਬੈਨੀਪਾਲ)- ਜਿਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਕਤ ਵਪਾਰ ਸਮਝੌਤਾ ਅਮਰੀਕਾ, ਆਸਟਰੇਲੀਆ, ਨਿਊਜ਼ੀਲੈਂਡ ਆਦਿ ਦੇਸ਼ਾਂ ਨਾਲ ਕੀਤਾ, ਉਸੇ ਦਿਨ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਨੂੰ ਜਾਮ ਕਰ ਦਿੱਤਾ ਜਾਵੇਗਾ।ਇਹ ਐਲਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਚੰਡੀਗੜ੍ਹ ਵਿਚ ਸੈਕਟਰ 34 ਵਿਖੇ ਮੋਟਰਸਾਈਕਲ ਮਾਰਚ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਮੋਟਰਸਾਈਕਲ ਮਾਰਚ ਕਿਸਾਨਾਂ ਅਤੇ ਪੰਜਾਬ ਦੀਆਂ ਮੰਗਾਂ ਸੰਬੰਧੀ ਮੋਹਾਲੀ ਦੇ ਫ਼ੇਜ਼ 8 ਸਥਿਤ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਤੋਂ ਆਰੰਭ ਕੀਤਾ ਗਿਆ, ਜੋ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ 51, 52, 43, 44, 22, 23 ਹੁੰਦਾ ਹੋਇਆ ਸੈਕਟਰ 34 ਵਿਖੇ ਪਹੁੰਚਿਆਂ ਅਤੇ ਮੁੜ ਚੰਡੀਗੜ੍ਹ ਤੋਂ ਮੋਹਾਲੀ ਵਿਖੇ ਸਮਾਪਤ ਹੋਇਆ। ਮੋਟਰਸਾਈਕਲ ਮਾਰਚ ਵਿਚ ਸ਼ਾਮਿਲ ਹੋਣ ਲਈ ਪੰਜਾਬ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਮੋਟਰ ਸਾਈਕਲਾਂ ਤੇ ਕਾਰਾਂ ਆਦਿ ਵਹੀਕਲਾਂ ’ਤੇ ਕਿਸਾਨੀ ਝੰਡੇ ਲਗਾ ਕੇ ਪਹੁੰਚੇ ਹੋਏ ਸਨ। ਇਹ ਮਾਰਚ ਪੰਜਾਬ ਦੇ ਪਾਣੀਆਂ ਦੀ ਕੇਂਦਰ ਸਰਕਾਰ ਵਲੋਂ ਕੀਤੀ ਜਾਂਦੀ ਲੁੱਟ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਸਮੇਤ ਪੰਜਾਬ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਪੱਖੀ ਬਣਾਉਣ, ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਲੋਕਾਂ ਨੂੰ ਪੀਣ ਤੇ ਖੇਤੀ ਲਈ ਨਹਿਰੀ ਪਾਣੀ ਦੇਣ ਦੀਆਂ ਮੰਗਾਂ ਉਠਾਈਆਂ ਗਈਆਂ ਹਨ। ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਮੈਦਾਨ ਵਿਖੇ ਕਿਸਾਨਾਂ ਦੇ ਮਾਰਚ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਮੰਗਾਂ ਹਨ ਜਿਹੜੀਆਂ ਭਾਰਤ ਸਰਕਾਰ ਨਾਲ ਸੰਬੰਧਿਤ ਹਨ। ਸਭ ਤੋਂ ਵੱਡੀ ਮੰਗ ਇਹ ਹੈ ਕਿ ਅਮਰੀਕਾ ਨਾਲ ਕੀਤਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਜੇਕਰ ਇਹ ਸਮਝੌਤਾ ਲਾਗੂ ਹੋਇਆ ਤਾਂ ਇੱਥੋਂ ਦੀ ਖੇਤੀ ਡੁੱਬ ਜਾਵੇਗੀ। ਜੇਕਰ ਡੇਅਰੀ ਸੈਕਟਰ ਖ਼ੋਲ ਦਿੱਤਾ ਤਾਂ ਪਹਿਲਾਂ ਤੋਂ ਘਾਟੇ ਵਿਚ ਚੱਲ ਰਿਹਾ ਡੇਅਰੀ ਸੈਕਟਰ ਖ਼ਤਮ ਹੋ ਜਾਵੇਗਾ। ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਵਲੋਂ ਪ੍ਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ। ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇ ਗਏ ਮੰਗ ਪੱਤਰ ਵਿਚ ਪੰਜਾਬ ਨਾਲ ਸਬੰਧਿਤ 20 ਅਹਿਮ ਮੁੱਦਿਆਂ ਨੂੰ ਉਭਾਰਿਆ ਗਿਆ ਹੈ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਭੇਜੇ ਗਏ ਮੰਗ ਪੱਤਰ ਵਿਚ ਕੇਂਦਰ ਸਰਕਾਰ ਨਾਲ ਸਬੰਧਿਤ 12 ਪ੍ਰਮੁੱਖ ਮੁੱਦਿਆਂ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਗਿਆ ਹੈ।ਚੰਡੀਗੜ੍ਹ (ਦੱਖਣ) ਦੀ ਐਸ.ਡੀ.ਐਮ ਈਸ਼ਾ ਕੰਬੋਜ਼ ਨੇ ਸੈਕਟਰ 34 ਵਿਖੇ ਪਹੁੰਚ ਕੇ ਕਿਸਾਨ ਆਗੂਆਂ ਕੋਲੋਂ ਮੰਗ ਪੱਤਰ ਪ੍ਰਾਪਤ ਕੀਤੇ। ਇਸ ਤੋਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਨੇ ਪੰਜਾਬ ਸਰਕਾਰ ਅਤੇ ਮੁਕੇਸ਼ ਚੰਦਰ ਨੇ ਕੇਂਦਰ ਸਰਕਾਰ ਨੂੰ ਭੇਜੇ ਮੰਗ ਪੱਤਰ ਪੜ੍ਹ ਕੇ ਸਮੂਹ ਕਿਸਾਨਾਂ ਨੂੰ ਸੁਣਾਏ ਅਤੇ ਉਨ੍ਹਾਂ ਦੀ ਮਨਜ਼ੂਰੀ ਪ੍ਰਾਪਤ ਕੀਤੀ। ਇਸ ਮੌਕੇ ਕਿਸਾਨ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾਈ ਆਗੂ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਬਲਦੇਵ ਸਿੰਘ ਮੀਆਂਪੁਰ ਮੀਤ ਪ੍ਰਧਾਨ, ਨੇਕ ਸਿੰਘ ਖੋਖ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ, ਕਸ਼ਮੀਰਾ ਸਿੰਘ ਜਟਾਣਾਂ ਮੀਤ ਪ੍ਰਧਾਨ, ਮੁਕੇਸ਼ ਚੰਦਰ ਸ਼ਰਮਾ ਮੀਤ ਪ੍ਰਧਾਨ, ਗੁਲਜ਼ਾਰ ਸਿੰਘ ਘਨੌਰ ਖ਼ਜ਼ਾਨਚੀ, ਰਾਜਿੰਦਰ ਸਿੰਘ ਕੋਟ ਪਨੈਚ ਜਨਰਲ ਸਕੱਤਰ, ਉਂਕਾਰ ਸਿੰਘ ਅਗੌਲ ਜਨਰਲ ਸਕੱਤਰ, ਮਨਮੋਹਣ ਸਿੰਘ ਥਿੰਦ ਸੰਗਠਨ ਸਕੱਤਰ, ਲਖਵਿੰਦਰ ਸਿੰਘ ਪੀਰ ਮੁਹੰਮਦ ਪ੍ਰਧਾਨ ਯੂਥ ਵਿੰਗ, ਪ੍ਰਗਟ ਸਿੰਘ ਮੱਖੂ ਸਕੱਤਰ, ਘੁੰਮਣ ਸਿੰਘ ਰਾਜਗੜ੍ਹ ਸਕੱਤਰ, ਪਰਮਦੀਪ ਸਿੰਘ ਬੈਦਵਾਨ ਸਕੱਤਰ, ਹਰਦੀਪ ਸਿੰਘ ਘਨੁੜਕੀ ਸਕੱਤਰ ਪ੍ਰਮੁੱਖ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਵਲੋਂ ਸਤਲੁਜ ਦਰਿਆ ਕੰਢੇ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਅੱਜ ਅਗਲੀ ਖ਼ਬਰ ਸੁਖਚੈਨ ਮਹਿਤਾ ਨੂੰ ਇੰਸਪੈਕਟਰ ਰੈਂਕ ਨਾਲ ਕੀਤਾ ਸਨਮਾਨਿਤ
Ad Position 24
No active advertisement