ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਬੀਬੀ ਖਾਲੜਾ ਵਲੋਂ ਲੋਕ ਕਮਿਸ਼ਨ ਦੇ ਗਠਨ ਦੀ ਮੰਗ

Ad Position 21
No active advertisement
ਅਜੀਤ ਡੈਸਕ 14-07-2026
ਤਰਨ ਤਾਰਨ, 13 ਜੁਲਾਈ (ਹਰਿੰਦਰ ਸਿੰਘ)—ਮਨੁੱਖੀ ਅਧਿਕਾਰਾਂ ਦੀ ਲੜਾਈ ਲੜਦੇ ਆਪਣੀ ਜਾਨ ਗਵਾਉਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਜਿਥੇ ਕੌਮ ਦੇ ਨਾਂਅ ਇਕ ਭਾਵੁਕ ਸੰਦੇਸ਼ ਜਾਰੀ ਕੀਤਾ ਹੈ, ਉਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਪੰਜਾਬ ਵਿਚ 80 ਅਤੇ 90 ਦੇ ਦਹਾਕਿਆਂ ਦੌਰਾਨ ਲਾਪਤਾ ਕੀਤੇ ਗਏ ਲੋਕਾਂ, ਲਾਵਾਰਿਸਾਂ ਲਾਸ਼ਾਂ ਅਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ ਸਾਹਮਣੇ ਲਿਆਉਣ ਲਈ ਇਕ ਲੋਕ ਕਮਿਸ਼ਨ ਦਾ ਗਠਨ ਕਰਵਾਉਣ ਅਤੇ ਅਣਪਛਾਤੀਆਂ ਲਾਸ਼ਾਂ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਖਾਲੜਾ ਨੇ ਆਪਣੀ ਸ਼ਹਾਦਤ ਨਾਲ ਕੀਤੀ, ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਉਨ੍ਹਾਂ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਵੀ ਕਰੇ। ਬੀਬੀ ਖਾਲੜਾ ਨੇ ਕਿਹਾ ਕਿ 14 ਜੁਲਾਈ ਦਿਨ ਮੰਗਲਵਾਰ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਸੱਦੇ ’ਤੇ ਹਰੀਕੇ ਪੱਤਣ (ਜਿੱਥੇ ਲਾਵਾਰਿਸ ਕਰਕੇ ਰੋੜੀਆਂ ਲਾਸ਼ਾਂ) ਵਿਖੇ ਅਰਦਾਸ ਸਮਾਗਮ ਵਿਚ ਇਕੱਠੇ ਹੋਣ ਦੀ ਤਿਆਰੀ ਕਰ ਰਹੇ ਹਨ। ਮੈਂ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆਂ ਭਰ ਦੇ ਲੋਕ, ਜੋ ਮਨੁੱਖੀ ਹੱਕਾਂ ’ਤੇ ਨਿਆਂ ਵਿਚ ਵਿਸ਼ਵਾਸ ਰੱਖਦੇ ਹਨ, ਸੱਚ ਨੂੰ ਲੱਭਣ ਲਈ ਇਕਜੁੱਟ ਹੋ ਕੇ ਹੰਭਲਾ ਮਾਰਨ ਦਾ ਤਰਲਾ ਕਰਦੀ ਹਾਂ।


ਕਿਹਾ, ਭਵਿੱਖ ਵਿਚ ਕੋਈ ਵੀ ਚੋਣ ਨਹੀਂ ਲੜੇਗੀ
ਬੀਬੀ ਪਰਮਜੀਤ ਕੌਰ ਖਾਲੜਾ, ਜੋ ਕਿ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਦੀ ਚੋਣ ਲੜ ਚੁੱਕੇ ਹਨ ਅਤੇ ਉਨ੍ਹਾਂ ਨੂੰ ਜਿੱਤ ਨਸੀਬ ਨਹੀਂ ਹੋਈ ਸੀ। ਮੌਜੂਦਾ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਬੀਬੀ ਖਾਲੜਾ ਨੇ ਸਪੱਸ਼ਟ ਕੀਤਾ ਕਿ ਉਹ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਚੋਣ ਨਹੀਂ ਲੜੇਗੀ, ਜਿਸ ਨਾਲ ਵੱਖ–ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਵਿਚ ਬੀਬੀ ਖਾਲੜਾ ਦੇ ਵਿਧਾਨ ਸਭਾ ਚੋਣਾਂ ਲੜਨ ਦੀਆਂ ਲਗਾਈਆਂ ਜਾ ਰਹੀਆਂ ਕਿਆਸ ਅਰਾਈਆਂ ਨੂੰ ਵਿਸ਼ਰਾਮ ਚਿੰਨ੍ਹ ਲੱਗ ਗਿਆ ਹੈ।


Ad Position 22
No active advertisement
ਪਿਛਲੀ ਖ਼ਬਰ ਪੰਜ ਪੰਥਕ ਜਥੇਬੰਦੀਆਂ ਵਲੋਂ ਅੱਜ ਗ੍ਰਹਿ ਮੰਤਰੀ ਦੇ ਨਾਂਅ ਦਿੱਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਲੈ ਕੇ ਮੋਟਰ ਕਨੈਕਸ਼ਨ ਦੇਣ ਦਾ ਕੀ ਫ਼ਾਇਦਾ - ਕੇਵਲ ਸਿੰਘ ਢਿੱਲੋਂ
Ad Position 24
No active advertisement