ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਿੰਡ ਭਲੋਜਲਾ ਦੇ ਦੋ ਸਕੇ ਭਰਾ ਦਰਿਆ ’ਚ ਨਹਾਉਣ ਗਏ ਰੁੜ੍ਹੇ

Ad Position 21
No active advertisement
ਅਜੀਤ ਡੈਸਕ 14-07-2026
ਖਡੂਰ ਸਾਹਿਬ, ਮੀਆਂਵਿੰਡ (ਤਰਨਤਾਰਨ), 13 ਜੁਲਾਈ (ਰਸ਼ਪਾਲ ਸਿੰਘ ਕੁਲਾਰ, ਗੁਰਪ੍ਰਤਾਪ ਸਿੰਘ ਸੰਧੂ)-ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭਲੋਜਲਾ ਦੇ ਵਸਨੀਕ ਸੋਢੀ ਸਿੰਘ ਦੇ ਦੋਵੇਂ ਸਪੁੱਤਰ ਸੁਖਰਾਜ ਸਿੰਘ ਅਤੇ ਪ੍ਰਿੰਸ ਬਿਆਸ ਦਰਿਆ ਵਿਚ ਨਹਾਉਣ ਗਏ ਤੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਏ। ਇਸ ਸੰਬੰਧੀ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਨਵਾਂ ਮਕਾਨ ਬਣਾਇਆ ਹੋਇਆ ਸੀ ਤੇ ਪਰਿਵਾਰ ਵਲੋਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਮਹੂਰਤ ਕਰਵਾਇਆ ਗਿਆ ਸੀ। ਜਿਸ ਕਰਕੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਪਹੁੰਚੇ ਹੋਏ ਸਨ। ਉਨ੍ਹਾਂ ਦੱਸਿਆ ਕਿ ਆਏ ਹੋਏ ਰਿਸ਼ਤੇਦਾਰਾਂ ਵਿਚੋਂ ਕੁਝ ਨੌਜਵਾਨਾਂ ਨਾਲ ਉਹ ਦੋਵੇਂ ਭਰਾ ਸ਼ਾਮ ਨੂੰ ਦਰਿਆ ਵਿਚ ਨਹਾਉਣ ਚਲੇ ਗਏ, ਜਿੱਥੇ ਪਾਣੀ ਵਿਚ ਵੜਨ ਲੱਗਿਆਂ ਪ੍ਰਿੰਸ ਦਾ ਪੈਰ ਤਿਲਕ ਗਿਆ, ਜਿਸ ਨੂੰ ਵੇਖਦੇ ਸੁਖਰਾਜ ਸਿੰਘ ਉਸ ਨੂੰ ਫ਼ੜਨ ਲੱਗਿਆ ਤਾਂ ਉਹ ਵੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਜਦੋਂ ਪਿੰਡ ਵਾਸੀਆਂ ਨੂੰ ਇਸ ਖ਼ਬਰ ਦਾ ਪਤਾ ਲੱਗਾ ਤਾਂ ਪਾਣੀ ਵਿਚ ਤੈਰਨ ਵਾਲੇ ਨੌਜਵਾਨਾਂ ਨੇ ਉਨ੍ਹਾਂ ਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਖ਼ਬਰ ਲਿਖਣ ਤੱਕ ਦੋਵਾਂ ਨੌਜਵਾਨਾਂ ਦਾ ਪਤਾ ਨਹੀਂ ਲੱਗ ਸਕਿਆ।
Ad Position 22
No active advertisement
ਪਿਛਲੀ ਖ਼ਬਰ ਨਹਿਰ ’ਚ ਨਹਾਉਂਦੇ ਸਮੇਂ ਦੋ ਨੌਜਵਾਨ ਰੁੜ੍ਹੇ ਅਗਲੀ ਖ਼ਬਰ ਪੰਜ ਪੰਥਕ ਜਥੇਬੰਦੀਆਂ ਵਲੋਂ ਅੱਜ ਗ੍ਰਹਿ ਮੰਤਰੀ ਦੇ ਨਾਂਅ ਦਿੱਤਾ ਜਾਵੇਗਾ ਮੰਗ ਪੱਤਰ - ਗਿਆਨੀ ਹਰਪ੍ਰੀਤ ਸਿੰਘ
Ad Position 24
No active advertisement