ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)-ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦੇ ਯੂਥ ਵਿੰਗ ਵਿਚ 8 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਅਤੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਵਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਪੰਜਾਬ ਯੂਥ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਵਲੋਂ ਪੰਜਾਬ ਦੇ 8 ਯੂਥ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਨਵੀਆਂ ਨਿਯੁਕਤੀਆਂ ਤਹਿਤ ਜੁਗਰਾਜ ਸਿੰਘ ਉਦੋਨੰਗਲ ਨੂੰ ਪ੍ਰਧਾਨ ਅੰਮ੍ਰਿਤਸਰ ਦਿਹਾਤੀ-1, ਗੁਰਵਿੰਦਰ ਸਿੰਘ ਝੰਡੇਰ ਨੂੰ ਅੰਮ੍ਰਿਤਸਰ ਦਿਹਾਤੀ-2, ਪ੍ਰਭਜੋਤ ਸਿੰਘ ਨੂੰ ਗੁਰਦਾਸਪੁਰ, ਗੁਰਤੇਜ ਸਿੰਘ ਨੂੰ ਬਟਾਲਾ, ਕਰਮਜੀਤ ਸਿੰਘ ਨੂੰ ਪਠਾਨਕੋਟ, ਹਰਜਿੰਦਰ ਸਿੰਘ ਦੇਸੂ ਮਾਜਰਾ ਨੂੰ ਮੋਹਾਲੀ, ਨਰਿੰਦਰ ਸਿੰਘ ਨੂੰ ਪਟਿਆਲਾ ਅਤੇ ਸਤਨਾਮ ਸਿੰਘ ਲੋਪੋ ਨੂੰ ਮੋਗਾ ਜ਼ਿਲ੍ਹੇ ਦਾ ਯੂਥ ਵਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਿੰਡ, ਵਾਰਡ ਅਤੇ ਹਲਕਾ ਪੱਧਰ ਤੱਕ ਨੌਜਵਾਨਾਂ ਨੂੰ ਜਥੇਬੰਦ ਕਰਕੇ ਯੂਥ ਵਿੰਗ ਦਾ ਹੋਰ ਵਿਸਤਾਰ ਕੀਤਾ ਜਾਵੇਗਾ।