ਚੰਡੀਗੜ੍ਹ, 13 ਜੁਲਾਈ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਾਸੋਈ’ ਵਿਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 27.18 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ। ਹੁਣ ਤੱਕ ਵੰਡੀਆਂ ਗਈਆਂ 27.18 ਲੱਖ ਰਾਸ਼ਨ ਕਿੱਟਾਂ ਵਿੱਚੋਂ ਲੁਧਿਆਣਾ 300480 ਕਿੱਟਾਂ ਨਾਲ ਸਭ ਤੋਂ ਅੱਗੇ, ਪਟਿਆਲਾ 203591 ਨਾਲ ਦੂਜੇ ਸਥਾਨ ’ਤੇ, ਬਠਿੰਡਾ 168811 ਕਿੱਟਾਂ ਨਾਲ ਤੀਜੇ ਸਥਾਨ, ਅੰਮ੍ਰਿਤਸਰ 159408 ਕਿੱਟਾਂ ਨਾਲ ਚੌਥੇ, ਫਾਜ਼ਿਲਕਾ 151458 ਕਿੱਟਾਂ ਨਾਲ ਪੰਜਵੇਂ ਸਥਾਨ ਅਤੇ ਸੰਗਰੂਰ 147339 ਕਿੱਟਾਂ ਨਾਲ ਛੇਵੇਂ ਸਥਾਨ ’ਤੇ ਹੈ।