ਸ੍ਰੀ ਅਨੰਦਪੁਰ ਸਾਹਿਬ, 13 ਜੁਲਾਈ (ਜੇ ਐਸ ਨਿੱਕੂਵਾਲ)-ਫ਼ਿਲਮ ‘ਸਤਲੁਜ’ ਉੱਤੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਲਗਾਈ ਗਈ ਪਾਬੰਦੀ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵਿਸ਼ਾਲ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਸਰਕਾਰ ਦੇ ਫ਼ੈਸਲੇ ਨੂੰ ਲੋਕਤੰਤਰੀ ਹੱਕਾਂ ’ਤੇ ਹਮਲਾ ਕਰਾਰ ਦਿੰਦਿਆਂ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਹੇਠ ਕੱਢਿਆ ਗਿਆ ਇਹ ਰੋਸ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਥਿਤ ਅਜਾਇਬ ਘਰ ਕੋਲੋਂ ਸ਼ੁਰੂ ਹੋਇਆ। ਮਾਰਚ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਤਹਿਸੀਲ ਕੰਪਲੈਕਸ ਐਸ.ਡੀ.ਐਮ. ਦਫ਼ਤਰ ਵਿਖੇ ਪੁੱਜਿਆ। ਜਿੱਥੇ ਐਸ.ਡੀ.ਐਮ. ਸੁਖਪਾਲ ਸਿੰਘ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਭਾਈ ਚਾਵਲਾ ਨੇ ਕਿਹਾ ਕਿ ਫ਼ਿਲਮ ’ਤੇ ਲਗਾਈ ਗਈ ਪਾਬੰਦੀ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਵੀ ਮੰਗ ਕੀਤੀ ਕਿ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜ਼ੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡ. ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ, ਸਾਬਕਾ ਜਿਲ੍ਹਾ ਜਥੇਦਾਰ ਮੋਹਨ ਸਿੰਘ ਢਾਹੇ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਐੱਸ. ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਹਰੀਵਾਲ, ਹਰਦੇਵ ਸਿੰਘ ਦੇਬੀ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਭਵਜੋਤ ਸਿੰਘ, ਸੁੱਚਾ ਸਿੰਘ ਸਰਸਾ ਨੰਗਲ, ਹਰਮੇਸ਼ ਸਿੰਘ, ਹਰਦੀਪ ਕੌਰ ਕੋਟਲਾ, ਅਮਰਜੀਤ ਸਿੰਘ ਬਿੱਲਾ, ਆਤਮਾ ਸਿੰਘ ਘੱਟੀਵਾਲ, ਗੁਰਨਾਮ ਸਿੰਘ ਮਟੌਰ, ਦਵਿੰਦਰ ਸਿੰਘ ਸੂਰੇਵਾਲ, ਜ਼ਸਵੀਰ ਸਿੰਘ ਢੇਰ, ਗੁਰਬਚਨ ਸਿੰਘ ਲੋਧੀਪੁਰ, ਕਮਲ ਸਿੰਘ ਬੇਲਾ, ਜਥੇਦਾਰ ਰਾਮ ਸਿੰਘ, ਕਮਲ ਸਿੰਘ ਮਜਾਰੀ, ਗੁਰਜੀਤ ਸਿੰਘ, ਹਰਮੇਸ਼ ਸਿੰਘ ਕਾਨੂੰਗੋ, ਜ਼ਸਵਿੰਦਰ ਸਿੰਘ ਬਿੱਲਾ, ਤਾਰਾ ਸਿੰਘ ਬੁਰਜ, ਦਵਿੰਦਰ ਸਿੰਘ ਰਾਣਾ, ਜਰਨੈਲ ਸਿੰਘ ਗੂੰਬਰ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਬੀਕਾਪੁਰ, ਜਸਵੀਰ ਸਿੰਘ ਸੂਰੇਵਾਲ, ਜ਼ਸਨਜੋਤ ਸਿੰਘ, ਗੁਰਦੀਪ ਸਿੰਘ ਸੈਣੀ, ਭਾਈ ਸਰਬਜੀਤ ਸਿੰਘ ਖੰਡੂਰ ਸਾਹਿਬ, ਪਰਮਜੀਤ ਸਿੰਘ ਬੱਢਲ, ਹਰਬਖਸ਼ ਸਿੰਘ ਮਹਿਰੋਲੀ, ਗੁਰਪਾਲ ਸਿੰਘ, ਤੇਜਿੰਦਰ ਸਿੰਘ, ਜ਼ਸਵੀਰ ਸਿੰਘ ਖਾਲਸਾ, ਬਲਦੇਵ ਸਿੰਘ ਨਿੱਕੂਵਾਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ।