ਤਲਵੰਡੀ ਸਾਬੋ, 14 ਜੁਲਾਈ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ’ਚ ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਅਕਾਸ਼ਦੀਪ ਸਿੰਘ (24) ਪੁੱਤਰ ਸੁਦਾਗਰ ਸਿੰਘ ਵਾਸੀ ਵਾਰਡ ਨੰਬਰ 10 ਤਲਵੰਡੀ ਸਾਬੋ ਦੀ ਲੰਘੀ ਸ਼ਾਮ ਘਰ ਦੇ ਇਕ ਕੋਨੇ ’ਚੋਂ ਲਾਸ਼ ਮਿਲੀ। ਉਸ ਦੀ ਮ੍ਰਿਤਕ ਦੇਹ ਕੋਲ ਸਰਿੰਜ ਪਈ ਹੋਣ ਤੇ ਅੰਦੇਸ਼ਾਂ ਪ੍ਰਗਟਾਇਆ ਗਿਆ ਕਿ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਮ੍ਰਿਤਕ ਦੇ ਪਿਤਾ ਸੁਦਾਗਰ ਸਿੰਘ ਅਤੇ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਬੰਸ ਸਿੰਘ ਅਨੁਸਾਰ ਪਿਛਲੇ ਕੁਝ ਸਮੇਂ ’ਚ ਹੀ ਇਸ ਇਤਿਹਾਸਕ ਨਗਰ ’ਚ ਕਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ ਹਨ ਤੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਵੀ ਕੀਤੀ ਪਰ ਕੋਈ ਠੋਸ ਕਾਰਵਾਈ ਅੱਜ ਤੱਕ ਨਹੀਂ ਹੋਈ। ਥਾਣਾ ਮੁਖੀ ਅਮਰੀਕ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਹੈ ਤੇ ਨਸ਼ਾ ਕਿਥੋਂ ਲਿਆਂਦਾ ਗਿਆ। ਇਸ ਦੀ ਪੜ੍ਹਤਾਲ ਕਰਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਅਜੀਤ ਡੈਸਕ
15-07-2026