ਚੇਤਨਪੁਰਾ (ਅੰਮ੍ਰਿਤਸਰ), 14 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਅੱਜ ਇਕ ਨੌਜਵਾਨ ਵਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਜੰਟ ਸਿੰਘ (30) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਸੰਗਤਪੁਰਾ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ, ਜਦਕਿ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਕਈ ਵਾਰ ਨਸ਼ੇ ਕਰਨ ਤੋਂ ਰੋਕਿਆ ਵੀ ਸੀ ਪਰ ਉਹ ਨਹੀਂ ਹਟਿਆ ਤੇ ਅੱਜ ਸਵੇਰੇ ਉਸ ਵਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਤੇ ਉਸ ਦੇ ਦੋ ਛੋਟੇ ਬੱਚੇ ਵੀ ਸਨ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਅਜੀਤ ਡੈਸਕ
15-07-2026