05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਜਲਦ ਕਰਵਾਉਣ ਨੂੰ ਲੈ ਕੇ ਭਾਜਪਾ ਪਹੁੰਚੀ ਹਾਈ ਕੋਰਟ

Ad Position 21
No active advertisement
ਅਜੀਤ ਡੈਸਕ 15-07-2026

ਫ਼ਾਜ਼ਿਲਕਾ, 14 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਤੋਂ ਬਾਅਦ ਹੁਣ ਪ੍ਰਧਾਨ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਦਹਿਲੀਜ਼ ’ਤੇ ਪਹੁੰਚ ਚੁੱਕਾ ਹੈ। ਭਾਰਤੀ ਜਨਤਾ ਪਾਰਟੀ ਵਲੋਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਭਾਜਪਾ ਵਲੋਂ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਪ੍ਰਧਾਨ ਦੀ ਚੋਣ ਬਿਨਾਂ ਕਿਸੇ ਦੇਰੀ ਦੇ ਕਰਵਾਈ ਜਾਵੇ ਅਤੇ ਇਸ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਬਣਾਉਣ ਲਈ ਕੈਮਰਿਆਂ ਦੀ ਨਿਗਰਾਨੀ ਹੇਠ ਸੰਪੰਨ ਕਰਵਾਇਆ ਜਾਵੇ। ਭਾਜਪਾ ਵਲੋਂ ਸੋਮਵਾਰ ਨੂੰ ਦਾਇਰ ਕੀਤੀ ਗਈ ਇਸ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਫ਼ਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਹਾਲ ਹੀ ਵਿਚ ਹੋਈਆਂ ਨਗਰ ਕੌਂਸਲ ਚੋਣਾਂ ਦੇ ਕੁੱਲ 25 ਵਾਰਡਾਂ ਵਿਚੋਂ ਭਾਜਪਾ ਨੇ 11, ਆਮ ਆਦਮੀ ਪਾਰਟੀ ਨੇ 5 ਅਤੇ ਕਾਂਗਰਸ ਨੇ 9 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕਰੀਬ ਇਕ ਮਹੀਨਾ ਪਹਿਲਾਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਫ਼ਾਜ਼ਿਲਕਾ ਦੌਰੇ ਦੌਰਾਨ ਆਮ ਆਦਮੀ ਪਾਰਟੀ ਵਲੋਂ ਵਾਰਡ ਨੰਬਰ-13 ਤੋਂ ਨਵੇਂ ਚੁਣੇ ਗਏ ਕੌਂਸਲਰ ਭਗਵਾਨ ਦਾਸ ‘ਆਪ’ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਕੋਲ ਕੁੱਲ 12 ਕੌਂਸਲਰ ਦਾ ਸਮਰਥਨ ਹੋ ਗਿਆ ਹੈ, ਜਦਕਿ ਨਗਰ ਕੌਂਸਲ ਵਿਚ ਬਹੁਮਤ ਸਾਬਤ ਕਰਨ ਅਤੇ ਪ੍ਰਧਾਨ ਬਣਨ ਲਈ 13 ਮੈਂਬਰਾਂ ਦੇ ਸਮਰਥਨ ਦੀ ਲੋੜ ਹੈ।

Ad Position 22
No active advertisement
ਪਿਛਲੀ ਖ਼ਬਰ ਲਾਵਾਰਿਸ ਲਾਸ਼ ਦੇ ਮਾਮਲੇ ’ਚ ਡਾਕਟਰ ਨੂੰ ਹਿਰਾਸਤ ’ਚ ਲਿਆ ਅਗਲੀ ਖ਼ਬਰ ਫ਼ਿਰੋਜ਼ਪੁਰ ’ਚ 17 ਲੱਖ ਤੋਂ ਵੱਧ ਦੀ ਨਕਲੀ ਕਰੰਸੀ ਸਣੇ ਦੋ ਕਾਬੂ, ਸੀ.ਆਈ.ਏ. ਸਟਾਫ਼ ਵਲੋਂ ਫ਼ਾਜ਼ਿਲਕਾ ਦੇ ਦੋ ਨੌਜਵਾਨ ਗ੍ਰਿਫ਼...
Ad Position 24
No active advertisement