05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬੜੂ ਸਾਹਿਬ ਟਰੱਸਟ ਵਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਨਮਾਨਿਤ

Ad Position 21
No active advertisement
ਅਜੀਤ ਡੈਸਕ 15-07-2026

ਸੰਗਰੂਰ/ਚੀਮਾ ਮੰਡੀ, 14 ਜੁਲਾਈ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)-ਕਲਗੀਧਰ ਟਰੱਸਟ ਬੜੂ ਸਾਹਿਬ (ਹਿ.ਪ੍ਰ.) ਵਲੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਸਿਹਤ ਖੇਤਰ ‘ਚ ਉਨ੍ਹਾਂ ਦੇ ਯੋਗਦਾਨ, ਨਸ਼ਾ-ਮੁਕਤ ਪੰਜਾਬ ਦੇ ਨਿਰਮਾਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਸਨਮਾਨ ਵਜੋਂ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ । ਇਹ ਸਨਮਾਨ ਡਾ. (ਕਰਨਲ) ਰਜਿੰਦਰ ਸਿੰਘ ਡਾਇਰੈਕਟਰ, ਅਕਾਲ ਡਰੱਗ ਡੀ-ਐਡੀਕਸ਼ਨ ਸੈਂਟਰਜ਼ ਅਤੇ ਡਾ. ਨੀਲਮ ਕੌਰ ਸਲਾਹਕਾਰ (ਸਿਹਤ ਅਤੇ ਸਿੱਖਿਆ) ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਭੇਟ ਕੀਤਾ ਗਿਆ । ਸਮਾਗਮ ਦੌਰਾਨ ਡਾ. (ਕਰਨਲ) ਰਜਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਕਲਗੀਧਰ ਟਰੱਸਟ ਅਧੀਨ ਚੱਲ ਰਹੇ ਅਕਾਲ ਡਰੱਗ ਡੀ-ਐਡੀਕਸ਼ਨ ਸੈਂਟਰਾਂ (ਚੀਮਾ ਸਾਹਿਬ ਅਤੇ ਬੜੂ ਸਾਹਿਬ) ਵਲੋਂ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਨਸ਼ਾ ਛੁਡਾਊ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਿਹਤ ਮੰਤਰੀ ਨਾਲ ਕਾਫੀ ਸੁਝਾਅ ਵੀ ਸਾਂਝੇ ਕੀਤੇ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੱਸਟ ਵਲੋਂ ਲੋਕ ਭਲਾਈ, ਨਸ਼ਾ ਮੁਕਤੀ ਅਤੇ ਮਾਨਸਿਕ ਸਿਹਤ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਾ-ਮੁਕਤ ਅਤੇ ਸਿਹਤਮੰਦ ਪੰਜਾਬ ਦਾ ਸੁਪਨਾ ਸਾਕਾਰ ਹੋ ਸਕਦਾ ਹੈ । ਇਸ ਮੌਕੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ (ਸਿਹਤ ਅਤੇ ਪਰਿਵਾਰ ਭਲਾਈ) ਕੁਮਾਰ ਰਾਹੁਲ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ।

Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਖ਼ਾਲਸਾ ’ਤੇ ਲਗਾਏ ਪਾਰਟੀ ਸਿਧਾਂਤਾਂ ਤੋਂ ਉਲਟ ਚੱਲਣ ਦੇ ਦੋਸ਼ ਅਗਲੀ ਖ਼ਬਰ ਲਾਵਾਰਿਸ ਲਾਸ਼ ਦੇ ਮਾਮਲੇ ’ਚ ਡਾਕਟਰ ਨੂੰ ਹਿਰਾਸਤ ’ਚ ਲਿਆ
Ad Position 24
No active advertisement