08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ

Ad Position 21
No active advertisement
ਅਜੀਤ ਡੈਸਕ 15-07-2026

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ 15 ਜੁਲਾਈ ਨੂੰ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ ਕਰੀਬ 11 ਵਜੇ ਅਰੰਭ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੈਕਸ਼ਨ 85 ਅਤੇ ਸੈਕਸ਼ਨ 87 ਨਾਲ ਸੰਬੰਧਿਤ ਗੁਰਦੁਆਰਾ ਸਾਹਿਬਾਨ ਅਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਮ ਕਾਜ ਬਾਰੇ ਵਿਚਾਰ-ਚਰਚਾ ਹੋਵੇਗੀ। ਤਿੰਨ ਹਫ਼ਤਿਆਂ ਦੇ ਅੰਦਰ ਦੂਜੀ ਵਾਰ ਸੱਦੀ ਗਈ ਇਸ ਅਹਿਮ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਭਾਈ ਜਸਵੰਤ ਸਿੰਘ ਖਾਲੜਾ ਬਾਰੇ ਫ਼ਿਲਮ ‘ਸਤਲੁਜ’ ‘ਤੇ ਪਾਬੰਦੀ, ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਵਿਰੁੱਧ ਜਾਰੀ ਆਦੇਸ਼ ਅਤੇ ਜਾਗਤਿ ਜੋਤਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ 17 ਜੁਲਾਈ ਨੂੰ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਮਨਾਈ ਜਾ ਰਹੀ 100 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਣ ਸਮੇਤ ਸਿੱਖ ਪੰਥ ਨੂੰ ਦਰਪੇਸ਼ ਸਮੱਸਿਆਵਾਂ ਤੇ ਹੋਰ ਪੰਥਕ ਮਾਮਲਿਆਂ ਬਾਰੇ ਵੀ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਬਣਿਆ ਆਧੁਨਿਕ ਰੇਲ ਕ੍ਰਾਂਤੀ ਦਾ ਮੋਹਰੀ-ਸੈਣੀ ਅਗਲੀ ਖ਼ਬਰ ਪ੍ਰੋ. ਭੁਪਿੰਦਰ ਸਿੰਘ ਖਹਿਰਾ ਦ੍ਰਾਵਿੜੀਅਨ ਲਿੰਗੁਇਸਟਿਕਸ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬਣੇ
Ad Position 24