08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਬਿਜਲੀ ਨਿਗਮ ਨੇ ਬਿਨਾਂ ਬਿਜਲੀ ਕੱਟਾਂ ਦੇ 17,328 ਮੈਗਾਵਾਟ ਦੀ ਰਿਕਾਰਡ ਤੋੜ ਮੰਗ ਨੂੰ ਪੂਰਾ ਕੀਤਾ-ਸੌਂਦ

Ad Position 21
No active advertisement
ਅਜੀਤ ਡੈਸਕ 15-07-2026

ਪਟਿਆਲਾ, 14 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੀ ਬਿਜਲੀ ਦੀ ਮੰਗ ਦੇ ਰਿਕਾਰਡ ਤੋੜ ਟੀਚੇ ਨੂੰ ਬਿਨਾਂ ਕਿਸੇ ਬਿਜਲੀ ਕੱਟਾਂ ਦੇ ਪੂਰਾ ਕਰ ਰਹੀ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਭਗਵੰਤ ਮਾਨ ਸਰਕਾਰ ਦੀ ਅਗਵਾਈ ਵਿਚ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟਾਂ ਦੇ 17,328 ਮੈਗਾਵਾਟ ਦੀ ਰਿਕਾਰਡ ਤੋੜ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮਾਨ ਸਰਕਾਰ ਵਲੋਂ ਨਿਰਵਿਘਨ 8 ਘੰਟੇ ਖੇਤੀਬਾੜੀ ਬਿਜਲੀ ਸਪਲਾਈ ਦੇਣ ਦੀ ਗੱਲ ਆਖੀ ਗਈ ਸੀ, ਪ੍ਰੰਤੂ ਕਿਸਾਨਾਂ ਨੂੰ ਅੱਠ ਘੰਟੇ ਤੋਂ ਜ਼ਿਆਦਾ ਦੀ ਬਿਜਲੀ ਸਪਲਾਈ ਮਿਲ ਰਹੀ ਹੈ। ਇਹ ਪਹਿਲੀ ਵਾਰੀ ਹੋਇਆ ਹੈ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਸਰਪਲੱਸ ਮਿਲਦੀ ਬਿਜਲੀ ਕਾਰਨ ਆਪਣੇ ਟਿਊਬਵੈੱਲ ਬੰਦ ਕਰਨੇ ਪਏ ਹੋਣ। ਬਿਜਲੀ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ‘ਆਪ’ ਸਰਕਾਰ ਸੂਬਾ ਵਾਸੀਆਂ ਨੂੰ ਕੀਤੇ ਵਾਅਦੇ ਨਿਭਾਉਣ ਲਈ ਵਚਨਬੱਧ ਹੈ।
ਕਿਸਾਨਾਂ ਨੂੰ 8 ਦੀ ਜਗ੍ਹਾ 12 ਘੰਟੇ ਮਿਲ ਰਹੀ ਹੈ ਬਿਜਲੀ ਸਪਲਾਈ-ਡਾ. ਬਸੰਤ ਗਰਗ
ਬਿਜਲੀ ਨਿਗਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ. ਬਸੰਤ ਗਰਗ ਨੇ ਕਿਹਾ ਕਿ ਸੂਬਾ ਸਰਕਾਰ ਤੇ ਬਿਜਲੀ ਮੰਤਰੀ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਕਿਸਾਨਾਂ ਅਤੇ ਹੋਰਨਾਂ ਬਿਜਲੀ ਖਪਤਕਾਰਾਂ ਨੂੰ ਬਿਜਲੀ ਸੰਬੰਧੀ ਕੋਈ ਸਮੱਸਿਆ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਦੇ ਕਿਸਾਨਾਂ ਨੂੰ ਸਰਕਾਰ ਵਲੋਂ ਨਿਰਵਿਘਨ 8 ਘੰਟੇ ਖੇਤੀਬਾੜੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਸੂਬਾ ਸਰਕਾਰ ਦੀ ਪਹਿਲਕਦਮੀ ਅਤੇ ਸਰਪਲੱਸ ਬਿਜਲੀ ਹੋਣ ਕਾਰਨ ਸੂਬੇ ਦੇ ਕਿਸਾਨ 12 ਘੰਟੇ ਨਿਰਵਿਘਨ ਖੇਤੀਬਾੜੀ ਸਪਲਾਈ ਪ੍ਰਾਪਤ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਦੇਸ਼ ਦੇ 82 ਕਰੋੜ ਰਾਸ਼ਨ ਕਾਰਡ ਧਾਰਕਾਂ ਨੂੰ ਅਕਤੂਬਰ-2026 ਤੱਕ ਇੱਕੋ ਵਾਰ ਮਿਲੇਗਾ ਮੁਫ਼ਤ ਰਾਸ਼ਨ ਅਗਲੀ ਖ਼ਬਰ ਭਾਜਪਾ ਆਗੂ ਦੀ ਐਸ.ਆਈ.ਆਰ ’ਤੇ ਵਾਇਰਲ ਹੋਈ ਵਿਵਾਦਿਤ ਵੀਡਿਓ ਵਾਇਰਲ
Ad Position 24