05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ 7 ਦਿਨਾਂ ’ਚ ਮੰਗੀ ਰਿਪੋਰਟ

Ad Position 21
No active advertisement
ਅਜੀਤ ਡੈਸਕ 15-07-2026

ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਚੰਡੀਗੜ੍ਹ, 14 ਜੁਲਾਈ (ਅਜੀਤ ਬਿਊਰੋ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪੈਦਾ ਹੋਏ ਗੰਭੀਰ ਸਫ਼ਾਈ ਸੰਕਟ ‘ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ ਨੂੰ ਪੱਤਰ ਲਿਖ ਕੇ ਸੱਤ ਦਿਨਾਂ ਦੇ ਅੰਦਰ ਵਿਸਥਾਰਪੂਰਵਕ ਐਕਸ਼ਨ ਟੇਕਨ ਰਿਪੋਰਟ ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਹਰਦੀਪ ਸਿੰਘ ਗਿੱਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵਿਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸੂਬੇ ਦੇ ਕਈ ਸ਼ਹਿਰਾਂ ਵਿਚ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕੂੜੇ ਦੇ ਢੇਰ ਲੱਗ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਲਗਪਗ 120 ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਰੀਬ 30 ਹਜ਼ਾਰ ਸਫਾਈ ਕਰਮਚਾਰੀ ਹੜਤਾਲ ‘ਤੇ ਹਨ। ਇਸ ਕਾਰਨ ਸੜਕਾਂ, ਹਸਪਤਾਲਾਂ, ਬਾਜ਼ਾਰਾਂ, ਰਿਹਾਇਸ਼ੀ ਕਾਲੋਨੀਆਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ ‘ਤੇ ਵੱਡੀ ਮਾਤਰਾ ਵਿਚ ਕੂੜਾ ਇਕੱਠਾ ਹੋ ਗਿਆ ਹੈ।ਉਪ ਚੇਅਰਮੈਨ ਨੇ ਕਿਹਾ ਕਿ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਸਫਾਈ ਪ੍ਰਬੰਧ ਦੇ ਲਗਾਤਾਰ ਵਿਗੜਦੇ ਹਾਲਾਤ ਅਤੇ ਸਫ਼ਾਈ ਕਰਮਚਾਰੀਆਂ ਦੀ ਭਲਾਈ, ਦੋਵਾਂ ਨੂੰ ਲੈ ਕੇ ਗੰਭੀਰ ਚਿੰਤਤ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਭਾਵਿਤ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਆਮ ਸਫਾਈ ਪ੍ਰਬੰਧ ਜਲਦ ਤੋਂ ਜਲਦ ਬਹਾਲ ਕੀਤਾ ਜਾਵੇ ਅਤੇ ਇਕੱਠੇ ਹੋਏ ਕੂੜੇ ਨੂੰ ਤੁਰੰਤ ਚੁੱਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

Ad Position 22
No active advertisement
ਪਿਛਲੀ ਖ਼ਬਰ ਐੱਨ.ਆਈ.ਏ. ਅਦਾਲਤ ਵਲੋਂ ਲਸ਼ਕਰ ਦੇ ਸੰਸਥਾਪਕ ਹਾਫਿਜ਼ ਸਈਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਪੰਜਾਬ ਦੇ ਚਾਰ ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਦਾ ਉਦਘਾਟਨ 17 ਨੂੰ-ਕੇਵਲ ਸਿੰਘ ਢਿੱਲੋਂ
Ad Position 24
No active advertisement