02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪ੍ਰਧਾਨ ਮੰਤਰੀ ਜਲੰਧਰ ਛਾਉਣੀ ਤੋਂ ਮੁਹਾਲੀ, ਸ੍ਰੀ ਮੁਕਤਸਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨਾਂ ਦਾ ਵੀ ਕਰਨਗੇ ਵਰਚੂਅਲ ਉਦਘਾਟਨ-ਢਿੱਲੋਂ

Ad Position 21
No active advertisement
ਅਜੀਤ ਡੈਸਕ 16-07-2026

ਕਿਹਾ, ਫ਼ਿਲਮ ‘ਸਤਲੁਜ’ ਨੂੰ ਬੰਦ ਕਰਵਾਉਣ ’ਚ ਭਾਜਪਾ ਦਾ ਕੋਈ ਹੱਥ ਨਹੀਂ ਤੇ ਇਹ ਫ਼ਿਲਮ ਚੱਲਣੀ ਚਾਹੀਦੀ ਹੈ
ਪਵਨ ਖਰਬੰਦਾ
ਜਲੰਧਰ ਛਾਉਣੀ, 15 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਵੀ ਪੰਜਾਬ ਦੌਰੇ ’ਤੇ ਆਏ ਹਨ, ਉਨ੍ਹਾਂ ਨੇ ਹਮੇਸ਼ਾ ਹੀ ਪੰਜਾਬ ਵਾਸੀਆਂ ਨੂੰ ਕੋਈ ਨਾਂ ਕੋਈ ਤੋਹਫਾ ਜ਼ਰੂਰ ਦਿੱਤਾ ਹੈ ਅਤੇ ਇਸ ਵਾਰ ਵੀ ਉਹ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਅਧੀਨ ਆਉਂਦੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੋਂ ਮੁਹਾਲੀ, ਸ੍ਰੀ ਮੁਕਤਸਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕਰਨਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਆਪਣੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ,ਸਾਬਕਾ ਮੇਅਰ ਰਾਕੇਸ਼ ਰਾਠੌਰ, ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ, ਸਾਬਕਾ ਵਿਧਾਇਕ ਸਰਜਬੀਤ ਸਿੰਘ ਮੱਕੜ, ਜਗਬੀਰ ਸਿੰਘ ਬਰਾੜ, ਅਸ਼ੋਕ ਸਰੀਨ ਹਿੱਕੀ, ਮਨੋਜ ਅਗਰਵਾਲ, ਵਿਪਨ ਕੁਮਾਰ ਸੱਭਰਵਾਲ, ਅਮਿਤ ਤਨੇਜਾ, ਕੌਂਸਲਰ ਕੰਵਰ ਸਰਤਾਜ, ਰਾਜੇਸ਼ ਕਪੂਰ ਤੇ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ। ਪ੍ਰਧਾਨ ਢਿੱਲੋਂ ਨੇ ਕਿਹਾ ਕਿ ਆਪਣੇ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ’ਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਮਲਟੀਪਰਪਸ ਸਟੇਡੀਅਮ ਦਾ ਉਦਘਾਟਨ ਕਰਨਗੇ, ਜਦੋਂਕਿ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੋਂ ਸੰਤ ਰਵਿਦਾਸ ਐਕਸਪ੍ਰੈਸ ਗੱਡੀ ਨੂੰ ਵੀ ਹਰੀ ਝੰਡੀ ਦਿਖਾਉਣ ਦੇ ਨਾਲ-ਨਾਲ ਨੈਸ਼ਨਲ ਹਾਈਵੇਅ ਦੇ ਕਈ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਨਾਲ ਖਾਸ ਤੌਰ ’ਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਇਕ ਪਲੇਟਫਾਰਮ ਤੋਂ ਦੂਜੇ ਪਲੇਟਫਾਰਮ ’ਤੇ ਜਾਣ ਲਈ ਹੁਣ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ ਅਤੇ ਉਨ੍ਹਾਂ ਦੀ ਸੁਵਿਧਾ ਲਈ ਲਿਫਟਾਂ ਤੇ ਐਕਸੀਲੈਟਰ ਲਗਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੂਰੀ ਦੂਨੀਆ ’ਚ ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਹਨ ਅਤੇ ਉਹ ਜਿਸ ਵੀ ਦੇਸ਼ ’ਚ ਜਾਂਦੇ ਹਨ ਉਨ੍ਹਾਂ ਨੂੰ ਪੂਰਾ ਮਾਨ-ਸਨਮਾਨ ਮਿਲਦਾ ਹੈ। ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਰਾਮ ਮੰਦਿਰ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਦੀ ਦੇ ਸੁਪਰੀਮੋ ਅਰਵਿੰਦ ਕੇਜਜਰੀਵਾਲ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ ਇਕ ਡਰਾਮਾ ਹੀ ਹੈ, ਜਿਸ ਨੂੰ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਐੱਸ.ਆਈ.ਆਰ. ਦੀ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਸਰਕਾਰ ਵਲੋਂ 24 ਹਜ਼ਾਰ ਮੁਲਾਜ਼ਮਾਂ ਨੂੰ ਉਲਝਾ ਕੇ ਪੰਜਾਬ ਸਰਕਾਰ ਦੀ ਉਪਲਬਧੀਆਂ ਦੱਸ ਕੇ ਲੋਕਾਂ ਦਾ ਡਾਟਾ ਇੱਕਠਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਐਸ.ਆਈ.ਆਰ. ਦੀ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਐਸ.ਆਈ.ਆਰ. ਦੀ ਚੱਲ ਰਹੀ ਕਾਰਵਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 413 ਕਰੋੜ ਰੁਪਏ ਪੰਜਾਬ ਦੇ ਲੋਕਾਂ ਲਈ ਵੱਖ-ਵੱਖ ਸਕੀਮਾਂ ਲਈ ਦਿੱਤੇ ਗਏ ਹਨ, ਪ੍ਰੰਤੂ ਪੰਜਾਬ ਸਰਕਾਰ ਕੇਂਦਰ ਵਲੋਂ ਭੇਜੀਆਂ ਗਈਆਂ ਸਕੀਮਾਂ ਨੂੰ ਆਪਣਾ ਦੱਸ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਨਸ਼ੇ ਤੇ ਗੈਂਗਸਟਰਾਂ ਤੋਂ ਬਚਾਅ ਸਕਦਾ ਹੈ ਤਾਂ ਉਹ ਕੇਵਲ ਨਰਿੰਦਰ ਮੋਦੀ ਤੇ ਭਾਰਤੀ ਜਨਤਾ ਪਾਰਟੀ ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ’ਚ ਕਾਟੋ ਕਲੇਸ਼ ਚਲਦਾ ਹੀ ਰਹਿੰਦਾ ਹੈ ਅਤੇ ਉਨ੍ਹਾਂ ’ਚ ਕੇਵਲ ਤੇ ਕੇਵਲ ਕੁਰਸੀ ਦੀ ਲੜਾਈ ਚੱਲ ਰਹੀ ਹੈ, ਜੋ ਕਦੇ ਵੀ ਖਤਮ ਨਹੀਂ ਹੋ ਸਕਦੀ । ਉਨ੍ਹਾਂ ਸਪਸ਼ਟ ਕੀਤਾ ਕਿ ਫਿਲਮ ‘ਸਤਲੁਜ’ ਨੂੰ ਬੰਦ ਕਰਵਾਉਣ ’ਚ ਭਾਰਤੀ ਜਨਤਾ ਪਾਰਟੀ ਜਾਂ ਕੇਂਦਰ ਸਰਕਾਰ ਦਾ ਕੋਈ ਵੀ ਰੋਲ ਨਹੀਂ ਹੈ ਅਤੇ ਅਸੀ ਚਾਹੁੰਦੇ ਹਾਂ ਕਿ ਇਹ ਫਿਲਮ ਚੱਲਣੀ ਚਾਹੀਦੀ ਹੈ ਤੇ ਇਸ ਫਿਲਮ ’ਚ ਕਾਂਗਰਸ ਪਾਰਟੀ ਦੇ ਕਾਰਜਕਾਲ ਸਮੇਂ ਹੋੇਈਆਂ ਕਾਰਗੁਜਾਰੀਆਂ ਨੂੰ ਦਿਖਾਇਆ ਗਿਆ ਹੈ ਤੇ ਇਸ ਲਈ ਭਾਜਪਾ ਦਾ ਇਸ ਫਿਲਮ ਨੂੰ ਬੰਦ ਕਰਵਾਉਣ ’ਚ ਕੋਈ ਭੂਮਿਕਾ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਮਜੀਠਾ ਵਿਖੇ ਲੜਕੀ ਨੂੰ ਮਿਲਣ ਆਏ ਨੌਜਵਾਨ ਵਲੋਂ ਅੱਗ ਲਗਾ ਕੇ ਖ਼ੁਦਕੁਸ਼ੀ, ਕੁੜੀ ਤੇ ਉਸ ਦਾ ਚਚੇਰਾ ਭਰਾ ਵੀ ਆਇਆ ਅੱਗ ਦੀ... ਅਗਲੀ ਖ਼ਬਰ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨ ਦੇਣ ’ਤੇ ਕੌਮੀ ਗਰੀਨ ਟ੍ਰਿਬਿਊਨਲ ਵਲੋਂ ਨਹੀਂ ਕੋਈ ਰੋਕ
Ad Position 24
No active advertisement