03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਵੱਖ-ਵੱਖ ਸੂਬਿਆਂ ’ਚ ਮੋਟਰਸਾਈਕਲ ਮਾਰਚ

Ad Position 21
No active advertisement
ਅਜੀਤ ਡੈਸਕ 16-07-2026

21 ਜੁਲਾਈ ਨੂੰ ਕਿਸਾਨ ਘਾਟ ਨਵੀਂ ਦਿੱਲੀ ਵਿਖੇ ਇਕ ਰੋਜ਼ਾ ਮਹਾਂਰੈਲੀ ਦਾ ਐਲਾਨ
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਦੇਸ਼ ਬਚਾਓ ਮੋਰਚੇ ਦੇ ਸੱਦੇ ‘ਤੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਓਡੀਸ਼ਾ ਸਮੇਤ ਕਈ ਸੂਬਿਆਂ ਵਿਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ‘ਚ ਵੱਡੇ ਪੱਧਰ ‘ਤੇ ਮੋਟਰਸਾਈਕਲ ਮਾਰਚ ਕੀਤੇ ਗਏ, ਜਿਸ ‘ਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਛੋਟੇ ਵਪਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਚੱਲ ਰਹੀਆਂ ਵਪਾਰਕ ਗੱਲਬਾਤਾਂ ਵਿਚ ਜਿਸ ‘ਵਿਆਪਕ ਵਪਾਰ ਸਮਝੌਤੇ’ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਉਹ ਕੇਵਲ ਕੁਝ ਵਸਤੂਆਂ ਦੀ ਦਰਾਮਦ-ਬਰਾਮਦ ਤੱਕ ਸੀਮਿਤ ਨਹੀਂ, ਸਗੋਂ ਖੇਤੀਬਾੜੀ, ਡੇਅਰੀ, ਉਦਯੋਗ, ਡਿਜ਼ੀਟਲ ਵਪਾਰ, ਸੇਵਾਵਾਂ, ਬੌਧਿਕ ਸੰਪਦਾ ਅਧਿਕਾਰ, ਊਰਜਾ, ਨਿਵੇਸ਼ ਅਤੇ ਬਾਜ਼ਾਰ ਪਹੁੰਚ ਵਰਗੇ ਕਈ ਮਹੱਤਵਪੂਰਨ ਖੇਤਰਾਂ ਨੂੰ ਪ੍ਰਭਾਵਿਤ ਕਰਨ ਵਾਲਾ ਸਮਝੌਤਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਲੰਮੇ ਸਮੇਂ ਤੋਂ ਭਾਰਤ ਦੇ ਖੇਤੀ ਅਤੇ ਡੇਅਰੀ ਖੇਤਰ ਵਿਚ ਵਧੇਰੇ ਬਾਜ਼ਾਰ ਪਹੁੰਚ ਦੀ ਮੰਗ ਕਰਦਾ ਆ ਰਿਹਾ ਹੈ। ਜੇਕਰ ਖੇਤੀ ਉਤਪਾਦਾਂ, ਡੇਅਰੀ ਵਸਤੂਆਂ ਅਤੇ ਹੋਰ ਸਾਮਾਨ ਉਤੇ ਦਰਾਮਦੀ ਟੈਕਸ ਘਟਾਏ ਜਾਂਦੇ ਹਨ ਤਾਂ ਇਸ ਨਾਲ ਦੇਸ਼ ਦੇ ਕਿਸਾਨਾਂ, ਡੇਅਰੀ ਉਤਪਾਦਕਾਂ ਅਤੇ ਛੋਟੇ ਉਦਯੋਗਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਮੋਰਚੇ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਬੀਜ, ਦਵਾਈਆਂ ਅਤੇ ਪੇਟੈਂਟ ਨਾਲ ਸੰਬੰਧਿਤ ਨਿਯਮਾਂ ਵਿਚ ਤਬਦੀਲੀਆਂ ਹੋਣ ਦੀ ਸੂਰਤ ਵਿਚ ਬਹੁਰਾਸ਼ਟਰੀ ਕੰਪਨੀਆਂ ਦਾ ਪ੍ਰਭਾਵ ਵਧ ਸਕਦਾ ਹੈ, ਜਿਸ ਨਾਲ ਕਿਸਾਨਾਂ ਦੀ ਖੁਦਮੁਖਤਿਆਰੀ ਅਤੇ ਦੇਸ਼ ਦੀ ਖਾਦ ਸੁਰੱਖਿਆ ਉਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਆਗੂਆਂ ਨੇ ਕਿਹਾ ਕਿ ਹੁਣ ਤੱਕ ਇਸ ਸਮਝੌਤੇ ਦੇ ਪੂਰੇ ਦਸਤਾਵੇਜ਼ ਜਨਤਕ ਨਹੀਂ ਕੀਤੇ ਗਏ ਹਨ, ਜਿਸ ਕਾਰਨ ਦੇਸ਼ ਦੇ ਵੱਖ-ਵੱਖ ਵਰਗਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਮੋਰਚੇ ਨੇ ਐਲਾਨ ਕੀਤਾ ਕਿ ਜੇਕਰ ਲੋਕਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰਕੇ ਇਹ ਸਮਝੌਤਾ ਅੱਗੇ ਵਧਾਇਆ ਗਿਆ ਤਾਂ ਦੇਸ਼ ਭਰ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਦੋਂਕਿ 21 ਜੁਲਾਈ ਨੂੰ ਕਿਸਾਨ ਘਾਟ ਨਵੀਂ ਦਿੱਲੀ ਵਿਖੇ ਇਕ ਦਿਨ ਮਹਾਰੈਲੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਦਾ ਸਹੁੰ ਚੁੱਕ ਸਮਾਗਮ, ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਦਾ ਰਾਹ ਹੋਇਆ ਸਾਫ਼ ਅਗਲੀ ਖ਼ਬਰ ਮਜੀਠਾ ਵਿਖੇ ਲੜਕੀ ਨੂੰ ਮਿਲਣ ਆਏ ਨੌਜਵਾਨ ਵਲੋਂ ਅੱਗ ਲਗਾ ਕੇ ਖ਼ੁਦਕੁਸ਼ੀ, ਕੁੜੀ ਤੇ ਉਸ ਦਾ ਚਚੇਰਾ ਭਰਾ ਵੀ ਆਇਆ ਅੱਗ ਦੀ...
Ad Position 24
No active advertisement