ਅੰਮ੍ਰਿਤਸਰ, 15 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ‘ਚ ਅਹਿਮ ਯੋਗਦਾਨ ਪਾਉਣ ਵਾਲੀ ਪੰਥਕ ਸ਼ਖ਼ਸੀਅਤ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ 17 ਜੁਲਾਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮ ਵਿਚ ਹੋਰਨਾਂ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਤੋਂ ਇਲਾਵਾ ਜਥੇ. ਸਮੁੰਦਰੀ ਦੇ ਪੋਤਰੇ ਅਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ (ਸੰਧੂ ਸਮੁੰਦਰੀ) ਵੀ ਸ਼ਿਰਕਤ ਕਰਨਗੇ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਸਮੁੰਦਰੀ ਦੀ ਯਾਦ ਵਿਚ ਮੁੱਖ ਦਫ਼ਤਰ ਵਿਖੇ ਸਥਾਪਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੱਜ ਅਖੰਡ ਪਾਠ ਆਰੰਭ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ, ਗੁਰਮੀਤ ਸਿੰਘ ਬੂਹ, ਬਾਬਾ ਨਾਹਰ ਸਿੰਘ ਸਾਧ ਜੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਕਥਾਵਾਚਕ ਭਾਈ ਵਿਸ਼ਾਲ ਸਿੰਘ ਆਦਿ ਵੀ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਵਲੋਂ ਵਲੋਂ ਜਥੇ. ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ ਸਮਾਗਮ ਕੱਲ੍ਹ, ਅਖੰਡ ਪਾਠ ਆਰੰਭ
ਅਜੀਤ ਡੈਸਕ
16-07-2026