05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸੀ.ਬੀ.ਐਸ.ਈ. ਦੇ ‘ਓ.ਐੱਸ.ਐੱਮ.’ ਸਿਸਟਮ ’ਤੇ ਸੁਪਰੀਮ ਕੋਰਟ ਨੇ ਜਤਾਈ ਚਿੰਤਾ

Ad Position 21
No active advertisement
ਅਜੀਤ ਡੈਸਕ 16-07-2026

ਨਵੀਂ ਦਿੱਲੀ, 15 ਜੁਲਾਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੀ.ਬੀ.ਐਸ.ਈ. ਦੇ ਆਨ-ਸਕ੍ਰੀਨ ਮਾਰਕਿੰਗ (ਓ.ਐਸ.ਐਮ.) ਸਿਸਟਮ ਪ੍ਰਤੀ ਵਿਦਿਆਰਥੀਆਂ ਦੀ ਨਾਰਾਜ਼ਗੀ ’ਤੇ ਚਿੰਤਾ ਜਤਾਈ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਓ.ਐੱਸ.ਐੱਮ. ਨੂੰ ਲੈ ਕੇ ਵਿਦਿਆਰਥੀਆਂ ’ਚ ਕਾਫ਼ੀ ਨਿਰਾਸ਼ਾ ਤੇ ਹਤਾਸ਼ਾ ਨਜ਼ਰ ਆ ਰਹੀ ਹੈ। ਅਦਾਲਤ ਨੇ ਕਿਹਾ ਕਿ ਸਰਕਾਰ ਨਾਲ ਕਿਸੇ ਟਕਰਾਅ ਦੀ ਮਨਸ਼ਾ ਨਹੀਂ ਹੈ ਪਰ ਵਿਵਸਥਾ ’ਚ ਕੁੱਝ ਮੁਸ਼ਕਿਲਾਂ ਹਨ। ਅਦਾਲਤ ਨੇ ਸੀ.ਬੀ.ਐੱਸ.ਈ. ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਜਾਣਕਾਰੀ ਮੰਗੀ ਤੇ ਨਾਲ ਕੇਂਦਰ ਨੂੰ ਸਹਿਯੋਗ ਕਰਨ ਦੀ ਗੱਲ ਵੀ ਆਖੀ। ਕੇਂਦਰ ਵਲੋਂ ਪੇਸ਼ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਦੀਆਂ ਮਾਰਕ ਸ਼ੀਟਾਂ ’ਚ ਗੜਬੜੀ ਸੀ,ਉਨ੍ਹਾਂ ’ਚ ਜ਼ਿਆਦਾਤਰ ਮਾਮਲਿਆਂ ਨੂੰ ਹੱਲ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਐੱਸ. ਰਾਧਾ ਚੌਹਾਨ ਦੀ ਪ੍ਰਧਾਨਗੀ ਹੇਠ ਇਕ ਮੈਂਬਰੀ ਕਮਿਸ਼ਨ ਬਣਾਇਆ ਗਿਆ ਹੈ। ਇਹ ਕਮਿਸ਼ਨ ਮੁਲਾਂਕਣ ਪ੍ਰਣਾਲੀ ਦੀ ਸਮੀਖਿਆ ਕਰੇਗਾ ਅਤੇ ਜ਼ਰੂਰੀ ਸੁਧਾਰਾਂ ਦੀ ਸਿਫ਼ਾਰਸ਼ ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਵਿਰੋਧ ਵਜੋਂ ਨਹੀਂ ਦੇਖ ਰਹੇ ਹਾਂ ਬਲਕਿ ਕਮੇਟੀ ਪਹਿਲਾਂ ਹੀ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ .ਪ੍ਰਕਿਰਿਆ ਨਾਵਾਂ ਨੂੰ ਹਟਾਉਣ ’ਤੇ ਕੇਂਦਰਿਤ-ਸਾਬਕਾ ਸੀ.ਈ.ਸੀ. ਕੁਰੈਸ਼ੀ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਦਿੱਲੀ ਗੁਰਦੁਆਰਾ ਚੋਣਾਂ ਕਰਾਉਣ ਲਈ 6 ਮਹੀਨੇ ਦਾ ਹੋਰ ਸਮਾਂ ਦੇਣ ਤੋਂ ਕੀਤਾ ਇਨਕਾਰ
Ad Position 24
No active advertisement