ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਖੰਨਾ ਵਿਖੇ ਮਨਰੇਗਾ ਮਜ਼ਦੂਰਾਂ ਨਾਲ ਜੋ ਕੁਝ ਵਾਪਰਿਆ, ਉਹ ਪੰਜਾਬ ਦੇ ਇਤਿਹਾਸ ਦਾ ਇਕ ਹੋਰ ਕਾਲਾ ਅਧਿਆਏ ਹੈ। ਆਪਣੇ ਅੱਠ ਮਹੀਨਿਆਂ ਦੀ ਬਕਾਇਆ ਮਜ਼ਦੂਰੀ ਦੀ ਮੰਗ ਕਰ ਰਹੇ ਗਰੀਬ ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ, ਜਿਸ ਦੀ ਅਕਾਲੀ ਦਲ ਸਖ਼ਤ ਨਿਖੇਧੀ ਕਰਦਾ ਹੈ।
ਅਕਾਲੀ ਦਲ ਵਲੋਂ ਲਾਠੀਚਾਰਜ ਦੀ ਨਿਖੇਧੀ
ਅਜੀਤ ਡੈਸਕ
16-07-2026