14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਕੇਂਦਰ ਵਲੋਂ ਜਾਰੀ ਆਫ਼ਤ ਰਾਹਤ ਫ਼ੰਡ ਦਾ ਹਿਸਾਬ ਦੇਵੇ ਪੰਜਾਬ ਸਰਕਾਰ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 16-07-2026

ਚੰਡੀਗੜ੍ਹ, 15 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਵਲੋਂ ਆਫ਼ਤ ਰਾਹਤ ਲਈ ਜਾਰੀ ਕੀਤੀ ਗਈ ਰਕਮ ਦੀ ਵਰਤੋਂ ਸੰਬੰਧੀ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਸੂਬੇ ’ਚ ਹੜ੍ਹਾਂ, ਭਾਰੀ ਮੀਂਹ, ਗੜ੍ਹੇਮਾਰੀ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਪਰ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਯੋਗ ਰਾਹਤ ਨਹੀਂ ਮਿਲੀ।ਕੇਵਲ ਸਿੰਘ ਢਿੱਲੋਂ ਨੇ ਆਪਣੇ ਪੱਤਰ ’ਚ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਫ਼ਤ ਰਾਹਤ ਦੇ ਉਦੇਸ਼ ਨਾਲ ਵੱਡੀ ਰਕਮ ਜਾਰੀ ਕੀਤੀ ਗਈ ਸੀ ਪਰ ਸੂਬਾ ਸਰਕਾਰ ਇਹ ਦੱਸਣ ’ਚ ਅਸਫ਼ਲ ਰਹੀ ਹੈ ਕਿ ਇਹ ਫ਼ੰਡ ਕਿਥੇ ਅਤੇ ਕਿਸ ਮਕਸਦ ਲਈ ਖਰਚ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਨੂੰ ਕੁੱਲ 642.4 ਕਰੋੜ ਰੁਪਏ ਜਾਰੀ ਕੀਤੇ ਗਏ, ਜਿਸ ’ਚ ਸੂਬਾ ਸਰਕਾਰ ਦਾ ਹਿੱਸਾ 160.8 ਕਰੋੜ ਰੁਪਏ ਵੀ ਸ਼ਾਮਿਲ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਲਾ ਪਰਿਸ਼ਦ ਵਲੋਂ ਤਰਲੋਚਨ ਸਿੰਘ ਨੂੰ ਦਿੱਤਾ ਜਾਵੇਗਾ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ‘ਮਸਨੂਈ ਬੁੱਧੀ ਦੇ ਸੰਦਾਂ’ ’ਤੇ ਕੀਤਾ ਪੰਜ-ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ
Ad Position 24