06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕਾਦੀਆਂ ਨਗਰ ਕੌਂਸਲ ’ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

Ad Position 21
No active advertisement
ਅਜੀਤ ਡੈਸਕ 17-07-2026

ਪਲਵਿਦਰ ਕੌਰ ਮਾਹਲ ਪ੍ਰਧਾਨ ਤੇ ਗੁਰਦਿਲਬਾਗ ਸਿੰਘ ਮਾਹਲ ਉੱਪ ਪ੍ਰਧਾਨ ਬਣੇ
ਕਾਦੀਆਂ, 16 ਜੁਲਾਈ (ਹਰਦੀਪ ਸਿੰਘ ਸੰਧੂ, ਕੁਲਵਿੰਦਰ ਸਿੰਘ)-ਕਾਦੀਆਂ ਨਗਰ ਕੌਂਸਲ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਨਗਰ ਕੌਂਸਲ ’ਤੇ ਆਪਣਾ ਕਬਜ਼ਾ ਕਾਇਮ ਕਰ ਲਿਆ। ਚੋਣ ਦੌਰਾਨ ਪਲਵਿੰਦਰ ਕੌਰ ਮਾਹਲ ਨੂੰ ਨਗਰ ਕੌਂਸਲ ਦਾ ਪ੍ਰਧਾਨ ਤੇ ਗੁਰਦਿਲਬਾਗ ਸਿੰਘ ਮਾਹਲ ਨੂੰ ਉਪ ਪ੍ਰਧਾਨ ਚੁਣਿਆ ਗਿਆ। ਚੋਣ ਉਪਰੰਤ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਚੇਅਰਮੈਨ ਜੋਬਨਪ੍ਰੀਤ ਸਿੰਘ ਰੰਧਾਵਾ ਤੇ ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ ਨੇ ਨਵ-ਚੁਣੇ ਪ੍ਰਧਾਨ ਅਤੇ ਉਪ ਪ੍ਰਧਾਨ ਨੂੰ ਸਿਰੋਪਾਓ ਪਾ ਕੇ ਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਨਗਰ ਕੌਂਸਲ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਤੇ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਨਵ-ਚੁਣੇ ਪ੍ਰਧਾਨ ਪਲਵਿੰਦਰ ਕੌਰ ਮਾਹਲ ਅਤੇ ਉਪ ਪ੍ਰਧਾਨ ਗੁਰਦਿਲਬਾਗ ਸਿੰਘ ਮਾਹਲ ਨੇ ਪਾਰਟੀ ਹਾਈਕਮਾਂਡ, ਵਿਧਾਇਕ ਸ਼ੈਰੀ ਕਲਸੀ, ਸਮੂਹ ਕੌਂਸਲਰਾਂ ਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਬਿਨ੍ਹਾਂ ਕਿਸੇ ਭੇਦਭਾਵ ਦੇ ਲੋਕਾਂ ਦੀ ਸੇਵਾ ਕਰਦੇ ਹੋਏ ਕਾਦੀਆਂ ਦੇ ਵਿਕਾਸ ਲਈ ਹਮੇਸ਼ਾਂ ਵਚਨਬੱਧ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਤਕਰਾਰ ਤੋਂ ਬਾਅਦ 65 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਦੀ ਚੋਣ ਮੌਕੇ ਆਮ ਆਦਮੀ ਪਾਰਟੀ ਤੇ ਕਾਂਗਰਸੀ-ਅਕਾਲੀ ਹੋਏ ਘਸੁੰਨ-ਮੁੱਕੀ
Ad Position 24
No active advertisement