05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਬੰਬ ਨਾਲ ਉਡਾਉਣ ਦੀ ਧਮਕੀ, ਇਕ ਵਿਅਕਤੀ ਹਿਰਾਸਤ ਵਿਚ ਹੋਣ ਦੀ ਚਰਚਾ

Ad Position 21
No active advertisement
ਅਜੀਤ ਡੈਸਕ 17-07-2026

ਚੰਡੀਗੜ੍ਹ, 16 ਜੁਲਾਈ (ਕਪਿਲ ਵਧਵਾ)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਇੰਜੀਨੀਅਰਿੰਗ ਕਾਲਜ (ਪੈਕ) ਵਿਖੇ ਹੋਣ ਵਾਲੇ ਪ੍ਰੋਗਰਾਮ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੂੰ ਫ਼ੋਨ ਰਾਹੀਂ ਪ੍ਰੋਗਰਾਮ ਵਾਲੀ ਥਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਹੈ । ਧਮਕੀ ਮਿਲਦੇ ਹੀ ਚੰਡੀਗੜ੍ਹ ਪੁਲਿਸ ਤੇ ਸਾਈਬਰ ਸੈੱਲ ਦੀਆਂ ਟੀਮਾਂ ਤੁਰੰਤ ਅਲਰਟ ਹੋ ਗਈਆਂ ਤੇ ਫ਼ੋਨ ਕਾਲ ਦੀ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ । ਭਰੋਸੇਯੋਗ ਸੂਤਰਾਂ ਮੁਤਾਬਿਕ, ਜਿਸ ਮੋਬਾਈਲ ਨੰਬਰ ਤੋਂ ਧਮਕੀ ਭਰੀ ਕਾਲ ਕੀਤੀ ਗਈ ਸੀ, ਉਸ ਦੀ ਲੋਕੇਸ਼ਨ ਸੈਕਟਰ-24 ਇਲਾਕੇ ਵਿਚ ਟਰੇਸ ਹੋਈ । ਇਸ ਤੋਂ ਬਾਅਦ ਪੁਲਿਸ ਟੀਮਾਂ ਉਕਤ ਪਤੇ ’ਤੇ ਪਹੁੰਚੀਆਂ, ਪਰ ਜਾਂਚ ਦੌਰਾਨ ਪਤਾ ਫਰਜ਼ੀ ਨਿਕਲਿਆ । ਸੂਤਰਾਂ ਦਾ ਕਹਿਣਾ ਹੈ ਕਿ ਜਿਸ ਨੰਬਰ ਤੋਂ ਧਮਕੀ ਦਿੱਤੀ ਗਈ, ਉਹ ਇਸੇ ਫਰਜ਼ੀ ਪਤੇ ’ਤੇ ਰਜਿਸਟਰਡ ਸੀ । ਸੂਤਰਾਂ ਅਨੁਸਾਰ, ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ । ਪੁੱਛਗਿੱਛ ਦੌਰਾਨ ਉਸ ਨੇ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿਚ ਧਮਕੀ ਭਰੀ ਕਾਲ ਕਰਨ ਦੀ ਗੱਲ ਕਬੂਲੀ ਹੈ । ਹਾਲਾਂਕਿ ਇਸ ਸਬੰਧੀ ਚੰਡੀਗੜ੍ਹ ਪੁਲਿਸ ਵਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ ।

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਦੇ ਪਿੰਡ ਰਾਣੀਵਲਾਹ ’ਚ ਦੋ ਮਾਸੂਮ ਬੱਚਿਆਂ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਅਗਲੀ ਖ਼ਬਰ ਪਠਾਨਕੋਟ ਤੇ ਫ਼ਿਰੋਜ਼ਪੁਰ ’ਚ ਈ.ਡੀ. ਵਲੋਂ ਛਾਪੇਮਾਰੀ
Ad Position 24
No active advertisement