ਹੁਸ਼ਿਆਰਪੁਰ, 16 ਜੁਲਾਈ (ਨਰਿੰਦਰ ਸਿੰਘ ਬੱਡਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਚ ਇਕ ਰਾਜਨੀਤਕ ਅਹੁਦੇ ’ਤੇ ਨਿਯੁਕਤ ਵਿਅਕਤੀ ਵਲੋਂ ਮੀਡੀਆ ਨੂੰ ਭੇਜੇ ਗਏ ਉਸ ਸੁਨੇਹੇ ਨੂੰ ਪੂਰੀ ਤਰ੍ਹਾਂ ਝੂਠਾ ਤੇ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਸਾਂਪਲਾ ਨੇ ਬੇਅਦਬੀ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨਾਲ ਰਾਜਪਾਲ ਨੂੰ ਦਿੱਤੇ ਗਏ ਮੰਗ-ਪੱਤਰ ’ਤੇ ਆਪਣੇ ਦਸਤਖ਼ਤ ਹੋਣ ਤੋਂ ਇਨਕਾਰ ਕੀਤਾ ਹੈ। ਵਿਜੈ ਸਾਂਪਲਾ ਨੇ ਕਿਹਾ ਕਿ ਇਹ ਸੁਨੇਹਾ ਪੂਰੀ ਤਰ੍ਹਾਂ ਬੇਬੁਨਿਆਦ ਹੈ ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ।
ਮੇਰੇ ਨਾਂਅ ’ਤੇ ਬੇਅਦਬੀ ਮਾਮਲੇ ’ਚ ਝੂਠ ਫੈਲਾ ਕੇ ਪੰਜਾਬ ਸਰਕਾਰ ਕਰ ਰਹੀ ਹੈ ਸਿਆਸਤ-ਸਾਂਪਲਾ
ਅਜੀਤ ਡੈਸਕ
17-07-2026