05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਲਕਾ ਰਾਮਪੁਰਾ ਫੂਲ ਦੇ ਨਗਰ ਭਾਈਰੂਪਾ ਵਿਖੇ ਪੰਥਕ ਕਾਨਫ਼ਰੰਸ

Ad Position 21
No active advertisement
ਅਜੀਤ ਡੈਸਕ 17-07-2026

ਭਾਈ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ’ਚੋਂ ਕੱਢ ਕੇ ਗੁਰੂ ਨਾਲ ਜੋੜਿਆ-ਬਾਪੂ ਤਰਸੇਮ ਸਿੰਘ
ਭਾਈਰੂਪਾ, 16 ਜੁਲਾਈ (ਵਰਿੰਦਰ ਲੱਕੀ)- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਅੱਜ ਹਲਕਾ ਰਾਮਪੁਰਾ ਫੂਲ ਅੰਦਰ ਆਪਣੀ ਹਾਜ਼ਰੀ ਦਰਜ ਕਰਵਾਉਂਦੇ ਹੋਏ ਕਸਬਾ ਭਾਈਰੂਪਾ ਦੇ ਇਕ ਨਿੱਜੀ ਪੈਲੇਸ ਅੰਦਰ ਪੰਥਕ ਕਾਨਫ਼ਰੰਸ ਕੀਤੀ ਗਈ, ਜਿਸ ’ਚ ਵਿਸ਼ੇਸ਼ ਤੌਰ ’ਤੇ ਜੇਲ੍ਹ ’ਚ ਬੰਦ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ, ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਵਾਰਿਸ ਪੰਜਾਬ ਦੇ ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਹਰਪ੍ਰੀਤ ਕੌਰ ਪਹੁੰਚੇ । ਕਸਬਾ ਭਾਈਰੂਪਾ ਦੇ ਨੌਜਵਾਨ ਜਸਕਰਨ ਸਿੰਘ ਵਲੋਂ ਕਰਵਾਈ ਗਈ ਇਸ ਪੰਥਕ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਸਾਡੀ ਜਵਾਨੀ , ਪੰਜਾਬੀ ਬੋਲਦੇ ਇਲਾਕੇ, ਪੰਜਾਬੀ ਬੋਲੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਤੇ ਇਸਨੂੰ ਤਾਂ ਹੀ ਬਚਾਇਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਹੱਕਾਂ ਲਈ ਲੜਾਂਗੇ । ਉਨ੍ਹਾਂ ਮਰਹੂਮ ਦੀਪ ਸਿੱਧੂ ਨੂੰ ਯਾਦ ਕਰਦਿਆਂ ਕਿਹਾ ਕਿ ਦੀਪ ਸਿੱਧੂ ਨੇ ਐਸ਼ੋ ਆਰਾਮ ਦੀ ਜ਼ਿੰਦਗੀ ਛੱਡ ਕੇ ਪਹਿਲਾਂ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ’ਚ ਵਡਮੁੱਲਾ ਯੋਗਦਾਨ ਪਾਇਆ ਤੇ ਪੰਜਾਬ ਦੇ ਲੋਕਾਂ ਲਈ ਵਾਰਿਸ ਪੰਜਾਬ ਜਥੇਬੰਦੀ ਬਣਾਈ, ਉਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਕਤ ਜ਼ਿੰਮੇਵਾਰੀ ਮਿਲੀ ਤਾਂ ਸਭ ਤੋਂ ਪਹਿਲਾਂ ਕਾਰਜ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦਾ ਕੀਤਾ ਤੇ ਗੁਰੂ ਨਾਲ ਜੋੜਿਆ । ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦਾ ਸਾਥ ਦੇਣ। ਇਸ ਮੌਕੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਨੂੰ ਚਿੱਟੇ ਤੋਂ ਮੁਕਤੀ ਅਕਾਲੀ ਦਲ ਵਾਰਿਸ ਪੰਜਾਬ ਦੀ ਦੁਆ ਸਕਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਦੇ ਵੀ ਨਹੀਂ ਚਾਹੁੰਦਾ ਕਿ ਉਹ ਪੰਜਾਬ ਦਾ ਮੁੱਖ ਮੰਤਰੀ ਬਣੇ ਪ੍ਰੰਤੂ ਅਸੀਂ ਉਸ ਨੂੰ ਮੁੱਖ ਮੰਤਰੀ ਬਣਾਉਣਾ ਹੈ । ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਤੇ ਵਿਸ਼ਵਾਸ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਵਾਉਣ। ਇਸ ਮੌਕੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਹੁਣ ਤੱਕ ਸਿੱਖਾਂ ਨਾਲ ਧੱਕੇਸ਼ਾਹੀਆਂ ਹੋਈਆਂ ਹਨ ਜਦਕਿ ਮੁਲਕ ਨੂੰ ਆਜ਼ਾਦ ਕਰਵਾਉਣ ’ਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਦੀਆਂ ਹਨ। ਉਨ੍ਹਾਂ ਕਿਹਾ ਕਿ ਯੂਆਪਾ ਤੇ ਐੱਨ.ਐੱਸ.ਏ ਵਰਗੀਆਂ ਧਰਾਵਾਂ ਹਮੇਸ਼ਾ ਸਿੱਖਾਂ ’ਤੇ ਲਗਾਈਆਂ ਜਾਂਦੀਆਂ ਹਨ, ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਾਡੇ ਲਈ ਧਾਰਾਵਾਂ ਵੱਖਰੀਆਂ ਤੇ ਦੂਸਰੇ ਧਰਮਾਂ ਲਈ ਵੱਖਰੀਆਂ ਨੇ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਅੰਮ੍ਰਿਤ ਛਕਾਇਆ, ਸਿੱਖੀ ਨਾਲ ਜੋੜਿਆ, ਖ਼ਾਲਸਾ ਵਹੀਰ ਸ਼ੁਰੂ ਕੀਤੀ ਪ੍ਰੰਤੂ ਸਰਕਾਰਾਂ ਨੂੰ ਇਹ ਮਨਜ਼ੂਰ ਨਹੀਂ ਤੇ ਉਨ੍ਹਾਂ ਉੱਪਰ ਐੱਨ.ਐੱਸ.ਏ. ਲਗਾ ਕੇ ਸਾਢੇ ਤਿੰਨ ਸਾਲ ਤੋਂ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ ਤੇ ਪਾਰਲੀਮੈਂਟ ’ਚ ਬੋਲਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਪੰਥ ਤੇ ਪੰਜਾਬ ਨੂੰ ਬਚਾਉਣ ਲਈ ਇੱਕਮੁੱਠ ਹੁੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਾਈਏ ਤੇ ਪੰਜਾਬ ਦੀ ਵਾਗਡੋਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਥ ਦਈਏ। ਇਸ ਮੌਕੇ ਦਲੇਰ ਸਿੰਘ ਡੋਡ, ਜਥੇ : ਗੁਰਨੈਬ ਸਿੰਘ, ਅਮਰਜੀਤ ਸਿੰਘ ਵਣਚਿੜੀ ਮੈਂਬਰ ਪੰਜ ਮੈਂਬਰੀ ਕਮੇਟੀ, ਸੰਦੀਪ ਕੌਰ ਮਲੋਆ, ਰਛਪਾਲ ਸਿੰਘ ਸੋਸਣ, ਦਲਜੀਤ ਸਿੰਘ ਦੁੱਲੇਵਾਲਾ, ਬਾਬਾ ਪਰਮਿੰਦਰ ਸਿੰਘ ਕੁਲਾਰ ਆਦਿ ਹਾਜ਼ਰ ਸਨ। ਇਸ ਮੌਕੇ ਕਈ ਨੌਜਵਾਨ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ’ਚ ਸ਼ਾਮਲ ਵੀ ਹੋਏ ।

Ad Position 22
No active advertisement
ਪਿਛਲੀ ਖ਼ਬਰ ਆਈ.ਆਰ.ਸੀ.ਟੀ.ਸੀ. ਦੀ ਨਵੀਂ ਵੈੱਬਸਾਈਟ ਦਾ ਬੀਟਾ ਵਰਜਨ ਲਾਂਚ ਅਗਲੀ ਖ਼ਬਰ ਸਹਿਕਾਰੀ ਸਭਾ ਦਾ ਇੰਸਪੈਕਟਰ 50 ਹਜ਼ਾਰ ਰਿਸ਼ਵਤ ਲੈਂਦਾ ਗ੍ਰਿਫ਼ਤਾਰ
Ad Position 24
No active advertisement