03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਖੀਵਾ ’ਚ ਖੇਤ ’ਚੋਂ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਸਨਸਨੀ, ਇਲਾਕਾ ਸੀਲ

Ad Position 21
No active advertisement
ਅਜੀਤ ਡੈਸਕ 17-07-2026

ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਵੱਸੇ ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਖੇਤ ’ਚੋਂ ਬੰਬ ਵਰਗੀ ਸ਼ੱਕੀ ਵਸਤੂ ਬਰਾਮਦ ਹੋਈ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਖੀਵਾ ਦੀ ਹੈ, ਇੱਥੇ ਜਦੋਂ ਇਕ ਕਿਸਾਨ ਆਪਣੇ ਖੇਤ ਦੀ ਵਾਹੀ ਕਰ ਰਿਹਾ ਸੀ ਤਾਂ ਅਚਾਨਕ ਜ਼ਮੀਨ ਦੇ ਅੰਦਰੋਂ ਲੋਹੇ ਦੀ ਇਕ ਭਾਰੀ ਤੇ ਬੰਬ ਵਰਗੀ ਦਿੱਖਣ ਵਾਲੀ ਸ਼ੱਕੀ ਵਸਤੂ ਬਾਹਰ ਨਿਕਲ ਆਈ। ਖ਼ਤਰੇ ਨੂੰ ਭਾਂਪਦਿਆਂ ਕਿਸਾਨ ਵਲੋਂ ਤੁਰੰਤ ਇਸ ਦੀ ਸੂਚਨਾ ਸਥਾਨਕ ਪ੍ਰਸ਼ਾਸਨ ਨੂੰ ਦਿੱਤੀ ਗਈ । ਫ਼ਾਜ਼ਿਲਕਾ ਸਦਰ ਥਾਣਾ ਦੇ ਐੱਸ.ਐੱਚ.ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੂੰ ਤੁਰੰਤ ਮੌਕੇ ’ਤੇ ਭੇਜਿਆ, ਜਿੱਥੇ ਬੀ.ਐੱਸ.ਐਫ. ਦੇ ਅਧਿਕਾਰੀ ਵੀ ਪਹੁੰਚ ਚੁੱਕੇ ਸਨ । ਸੁਰੱਖਿਆ ਬਲਾਂ ਨੇ ਸਾਂਝੀ ਕਾਰਵਾਈ ਕਰਦਿਆਂ ਉਸ ਜਗ੍ਹਾ ਨੂੰ ਸੀਲ ਕੀਤਾ ਅਤੇ ਸ਼ੱਕੀ ਵਸਤੂ ਨੂੰ ਡਿਫਿਊਜ਼ ਕਰਨ ਲਈ ਫ਼ੌਜ ਜਾਂ ਪੰਜਾਬ ਪੁਲਿਸ ਦੀ ਵਿਸ਼ੇਸ਼ ਬੰਬ ਨਿਰੋਧਕ ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਮਾਮਲਾ : ਹਾਈ ਕੋਰਟ ਨੇ ਕੇਜਰੀਵਾਲ, ਸਿਸੋਦੀਆ ਨੂੰ ਸੀ.ਬੀ.ਆਈ.ਦੀ ਪਟੀਸ਼ਨ ’ਤੇ ਜਵਾਬ ਦੇਣ ਲਈ ਦੋ ਹਫ਼ਤੇ ਦਿੱਤੇ... ਅਗਲੀ ਖ਼ਬਰ ਐਸ.ਆਈ.ਆਰ. ਤਹਿਤ 3 ਅਗਸਤ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਸਰਵੇ ਕਰਨਗੇ-ਰਾਹੁਲ ਚਾਬਾ
Ad Position 24
No active advertisement